Uncategorized

ਸ੍ਰੀਮਤੀ ਰਾਜਬੀਰ ਕੌਰ ਕਲਸੀ ਵਲੋਂ ਲਗਾਤਾਰ ਚੌਥੀ ਵਾਰ ਇਸ ਸਾਲ ਵੀ ਬਟਾਲਾ ਦੀਆਂ ਭੈਣਾਂ,ਧੀਆਂ ਤੇ ਮਾਵਾਂ ਨਾਲ ਮਿਲਕੇ ਮਨਾਇਆ ਜਾਵੇਗਾ ‘ਤੀਆਂ ਦਾ ਤਿਉਹਾਰ’

ਬਟਾਲਾ ਵਾਸੀ ਸਾਡੇ ਪਰਿਵਾਰ ਦਾ ਹਿੱਸਾ ਹਨ, ਸਮੂਹ ਬਟਾਲੇ ਸ਼ਹਿਰ ਸਮੇਤ ਹਲਕੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨੂੰ ਦਿੱਤਾ ਖੁੱਲ੍ਹਾ ਸੱਦਾ- ਸ੍ਰੀਮਤੀ ਰਾਜਬੀਰ ਕੌਰ ਕਲਸੀ

ਬਟਾਲਾ, 7 ਅਗਸਤ ( ਸੂਤਰ )


ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮਪਤਨੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ‘ਤੀਆਂ ਦਾ ਤਿਉਹਾਰ’ ਬਟਾਲੇ ਦੀਆਂ ਭੈਣਾਂ, ਧੀਆਂ ਤੇ ਮਾਵਾਂ ਨਾਲ ਮਿਲ ਕੇ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਅਤੇ ਸਮੁੱਚਾ ਹਲਕਾ, ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ ਅਤੇ ‘ਤੀਆਂ ਦੇ ਤਿਉਹਾਰ’ ਨੂੰ ਪਿਛਲੇ ਚਾਰ ਸਾਲਾਂ ਤੋਂ ਇਕੱਠੇ ਮਨਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਲਗਾਤਾਰ ਚੌਥੀ ਵਾਰ ‘ਤੀਆਂ ਦਾ ਤਿਉਹਾਰ’, ਬਟਾਲੇ ਦੇ ਸਮੂਹ ਪਰਿਵਾਰਾਂ ਨਾਲ ਮਿਲ ਕੇ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਸਾਲ 2023, 2024 ਅਤੇ ਸਾਲ 2025 ਵਿੱਚ ਪੂਰੇ ਉਤਸ਼ਾਹ ਨਾਲ ‘ਤੀਆਂ ਦਾ ਤਿਉਹਾਰ ਮਨਾਇਆ ਗਿਆ ਸੀ। ਜਿਸ ਵਿੱਚ ਪੰਜਾਬ ਦੀਆਂ ਉੱਘੀਆਂ ਗਾਇਕਾਵਾਂ ਅਤੇ ਬਟਾਲਾ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਵਲੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਗਈ ਸੀ।

ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਅੱਗੇ ਦੱਸਿਆ ਕਿ ਇਸ ਵਾਰ ਵੀ 8 ਅਗਸਤ ਦਿਨ ਸ਼ਨੀਵਾਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ‘ਤੀਆਂ ਦਾ ਤਿਉਹਾਰ’ ਮਨਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਲਈ ਬਟਾਲਾ ਦੀਆਂ ਸਮੂਹ ਮਾਵਾਂ, ਭੈਣਾਂ ਤੇ ਧੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਉੱਘੀ ਗਾਇਕਾਵਾਂ ਬਾਣੀ ਸੰਧੂ, ਚੰਨ ਕੌਰ, ਕੰਚਨ ਸ਼ਰਮਾ ਅਤੇ ਇਲਾਹੀ ਸੋਹਲ ਆਪਣੀ ਗਾਇਕੀ ਰਾਹੀਂ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਨਗੀਆਂ। ਇਸ ਮੌਕੇ ਗਿੱਧਿਆਂ ਦੀ ਰਾਣੀ ਕਵਲੀਨ ਕੌਰ, ਗੁਰਨੂਰ ਕੌਰ ਅਤੇ ਬਰੁਨ ਕੌਰ ਮਾਨ, ਐਂਕਰ ਵੀ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ‘ਤੀਆਂ ਦੇ ਤਿਉਹਾਰ’ ਲਈ ਐਂਟਰੀ ਬਿਲਕੁਲ ਮੁਫ਼ਤ ਹੈ ਅਤੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਸਮਾਗਮ ਮਨਾਇਆ ਜਾਵੇਗਾ। ਇਸ ਮੌਕੇ ‘ਤੇ ਮਿੱਠੇ ਪਕਵਾਨ ਅਤੇ ਰਵਾਇਤੀ ਖਾਣੇ ਵੀ ਤਿਆਰ ਕੀਤੇ ਜਾਣਗੇ।

ਸ੍ਰੀਮਤੀ ਰਾਜਬੀਰ ਕੌਰ ਕਲਸੀ ਨੇ ਕਿਹਾ ਕਿ ਬਟਾਲਾ ਵਾਸੀ ਸਾਡਾ ਪਰਿਵਾਰ ਦਾ ਹਿੱਸਾ ਹਨ, ਸਮੂਹ ਬਟਾਲਾ ਸ਼ਹਿਰ ਸਮੇਤ ਹਲਕੇ ਦੀਆਂ ਮਾਵਾਂ ਧੀਆਂ ਤੇ ਭੈਣਾਂ ਨੂੰ ਤੀਆਂ ਦੇ ਤਿਉਹਾਰ ਵਿੱਚ ਦਿਲੋਂ ਖੁੱਲ੍ਹਾ ਸੱਦਾ ਹੈ।

ਸ੍ਰੀਮਤੀ ਰਾਜਬੀਰ ਕੌਰ ਨੇ ਦੱਸਿਆ ਕਿ ਪੰਜਾਬੀ ਸੱਭਿਆਚਾਰ ਦੀ ਰੌਣਕ ਤੀਆਂ ਪੰਜਾਬ ਦਾ ਇੱਕ ਪ੍ਰਸਿੱਧ ਅਤੇ ਰੰਗ-ਬਰੰਗਾ ਲੋਕ ਤਿਉਹਾਰ ਹੈ, ਜੋ ਖਾਸ ਤੌਰ ‘ਤੇ ਔਰਤਾਂ ਅਤੇ ਕੁੜੀਆਂ ਵੱਲੋਂ ਸਾਵਣ ਮਹੀਨੇ ਦੌਰਾਨ ਮਨਾਇਆ ਜਾਂਦਾ ਹੈ। ਇਹ ਤਿਉਹਾਰ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਅਤੇ ਪਰੰਪਰਾਵਾਂ ਦੀ ਜੀਵੰਤ ਤਸਵੀਰ ਪੇਸ਼ ਕਰਦਾ ਹੈ। ਮੀਂਹਾਂ ਦੇ ਮੌਸਮ ਵਿੱਚ ਜਦੋਂ ਕੁਦਰਤ ਹਰਿਆਲੀ ਦੀ ਚਾਦਰ ਓੜ ਲੈਂਦੀ ਹੈ, ਤਾਂ ਤੀਆਂ ਦਾ ਤਿਉਹਾਰ ਖੁਸ਼ੀਆਂ ਅਤੇ ਉਤਸ਼ਾਹ ਦਾ ਸੁਨੇਹਾ ਲੈ ਕੇ ਆਉਂਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!