Uncategorized

12 ਅਗਸਤ ਨੂੰ ਹੁਸ਼ਿਆਰਪੁਰ ‘ਚ ਹੋਵੇਗਾ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ, ਜਿੰਪਾ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪ੍ਰੋਗਰਾਮਾਂ ‘ਚ ਹੋਣਗੇ ਸ਼ਾਮਲ

ਹੁਸ਼ਿਆਰਪੁਰ 7 ਅਗਸਤ ( ਸੂਤਰ )


ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ 12 ਅਗਸਤ ਨੂੰ ਹੋਣ ਵਾਲੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਅਤੇ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਬੱਸਾਂ ਨੂੰ ਰਵਾਨਾ ਕਰਨ ਦੇ ਸਮਾਗਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ

ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 12 ਅਗਸਤ ਨੂੰ ਹੁਸ਼ਿਆਰਪੁਰ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਰਧਾਲੂ ਵਜੋਂ ਸ਼ਮੂਲੀਅਤ ਕਰਨਗੇ। ਇਸੇ ਦਿਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵ੍ਰਿੰਦਾਵਨ, ਮਥੁਰਾ, ਹਰਿਦੁਆਰ, ਸ੍ਰੀ ਸਾਲਾਸਰ ਬਾਲਾਜੀ ਅਤੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਲਈ ਬੱਸਾਂ ਨੂੰ ਹਰੀ ਝੰਡੀ ਵੀ ਦਿਖਾਈ ਜਾਵੇਗੀ, ਜਿਸ ਨਾਲ ਸ਼ਰਧਾਲੂ ਮੁਫ਼ਤ ਤੀਰਥ ਯਾਤਰਾ ਕਰ ਸਕਣਗੇ।

ਜਿੰਪਾ ਨੇ ਦੱਸਿਆ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਕੇ 12 ਅਗਸਤ ਨੂੰ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਨੂੰ ਲੋਕਾਂ ਵੱਲੋਂ ਭਰਪੂਰ ਸਰਾਹਨਾ ਮਿਲ ਰਹੀ ਹੈ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਰਕਾਰ ਦੀਆਂ ਸਭ ਤੋਂ ਸ਼ਲਾਘਾਯੋਗ ਪਹਿਲਕਦਮੀਆਂ ਵਿੱਚੋਂ ਇੱਕ ਬਣ ਚੁੱਕੀ ਹੈ, ਜਿਸ ਰਾਹੀਂ ਸ਼ਰਧਾਲੂ ਸਨਮਾਨ ਅਤੇ ਸਹੂਲਤ ਨਾਲ ਪਵਿੱਤਰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੇ ਉਨ੍ਹਾਂ ਲੋਕਾਂ ਦਾ ਸੁਪਨਾ ਸਾਕਾਰ ਕੀਤਾ ਹੈ ਜੋ ਆਰਥਿਕ ਕਾਰਨਾਂ ਕਰਕੇ ਤੀਰਥ ਯਾਤਰਾ ਨਹੀਂ ਕਰ ਸਕਦੇ ਸਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਰੁਜ਼ਗਾਰ, ਮਹਿਲਾ ਭਲਾਈ ਅਤੇ ਸਮਾਜਿਕ ਸੁਰੱਖਿਆ ਨੂੰ ਤਰਜੀਹ ਦੇ ਕੇ ਸ਼ਾਸਨ ਪ੍ਰਣਾਲੀ ਵਿੱਚ ਵਿਆਪਕ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਲੋਕ-ਕੇਂਦਰਿਤ ਸ਼ਾਸਨ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਜਿੰਪਾ ਨੇ ਵਿਸ਼ਵਾਸ ਪ੍ਰਗਟਾਇਆ ਕਿ 12 ਅਗਸਤ ਦੇ ਇਹ ਪ੍ਰੋਗਰਾਮ ਹੁਸ਼ਿਆਰਪੁਰ ਲਈ ਯਾਦਗਾਰ ਸਾਬਤ ਹੋਣਗੇ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਧਾਰਮਿਕ ਸਮਾਗਮ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected !!