Uncategorized

ਪਦਮ ਅਵਾਰਡਾਂ ਲਈ 15 ਅਗਸਤ ਤੱਕ ਆਨਲਾਈਨ ਨਾਮਜ਼ਦਗੀਆਂ ਭੇਜਣ ਦੀ ਅਪੀਲ

ਅੰਮ੍ਰਿਤਸਰ 8 ਅਗਸਤ ( ਸੂਤਰ )


ਭਾਰਤ ਸਰਕਾਰ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਅਤੇ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਅਤੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਪਦਮ ਅਵਾਰਡ (ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ) ਲਈ ਨਾਮਜ਼ਦਗੀਆਂ ਮੰਗੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐਸ., ਨੇ ਦੱਸਿਆ ਕਿ ਕਲਾ, ਸਾਹਿਤ ਅਤੇ ਸਿੱਖਿਆ, ਖੇਡਾਂ, ਦਵਾਈ, ਸਮਾਜਿਕ ਕਾਰਜ, ਵਿਗਿਆਨ ਅਤੇ ਇੰਜੀਨੀਅਰਿੰਗ, ਜਨਤਕ ਮਾਮਲੇ, ਸਿਵਲ ਸੇਵਾ, ਵਪਾਰ ਅਤੇ ਉਦਯੋਗ ਸਮੇਤ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕਰਨ ਵਾਲੇ ਯੋਗ ਵਿਅਕਤੀ ਅਤੇ ਬੱਚੇ ਪਦਮ ਅਵਾਰਡਾਂ ਲਈ ਆਪਣੀਆਂ ਨਾਮਜ਼ਦਗੀਆਂ ਭੇਜ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਦਮ ਅਵਾਰਡਾਂ ਲਈ ਨਾਮਜ਼ਦਗੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ, ਹਦਾਇਤਾਂ ਅਤੇ ਬਿਨੈ-ਪੱਤਰ ਭਾਰਤ ਸਰਕਾਰ ਦੇ ਅਧਿਕਾਰਤ ਪੋਰਟਲ awards.gov.in ’ਤੇ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਯੋਗ ਉਮੀਦਵਾਰ 15 ਅਗਸਤ 2026 ਤੱਕ ਉਕਤ ਪੋਰਟਲ ਰਾਹੀਂ ਆਪਣੀਆਂ ਨਾਮਜ਼ਦਗੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਅਜਿਹੀਆਂ ਸ਼ਖ਼ਸੀਅਤਾਂ ਦੀ ਪਛਾਣ ਕਰਨ ਜਿਨ੍ਹਾਂ ਨੇ ਸਮਾਜ ਅਤੇ ਦੇਸ਼ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਨੂੰ ਪਦਮ ਅਵਾਰਡਾਂ ਲਈ ਨਾਮਜ਼ਦ ਕਰਨ ਲਈ ਅੱਗੇ ਆਉਣ।

Related Articles

Leave a Reply

Your email address will not be published. Required fields are marked *

Back to top button
error: Content is protected !!