Uncategorized

14 ਤੇ 15 ਅਗਸਤ ਨੂੰ ਡਰੋਨ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ

ਫਤਹਿਗੜ੍ਹ ਸਾਹਿਬ 11 ਅਗਸਤ ( ਸੂਤਰ )


ਜਿਲਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ 15 ਅਗਸਤ ਆਜ਼ਾਦੀ ਦਿਵਸ ਦੇ ਜਿਲਾ ਪੱਧਰੀ ਸਮਾਗਮ ਵਾਲੀ ਜਗ੍ਹਾ ਖੇਡ ਸਟੇਡੀਅਮ ਸਰਹਿੰਦ (ਮਾਧੋਪੁਰ) ਅਤੇ ਉਸ ਦੇ ਆਲੇ ਦੁਆਲੇ 500 ਮੀਟਰ ਏਰੀਏ ਵਿੱਚ 14 ਤੇ 15 ਅਗਸਤ ਨੂੰ ਡਰੋਨ ਚਲਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।

ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਆਜ਼ਾਦੀ ਦਿਹਾੜੇ ਮੌਕੇ ਖੇਡ ਸਟੇਡੀਅਮ ਸਰਹੰਦ ਵਿਖੇ ਜਿਲਾ ਪੱਧਰੀ ਸਮਾਗਮ ਮਨਾਇਆ ਜਾਣਾ ਹੈ ਜਿਸ ਵਿੱਚ ਵੀਵੀਆਈਪੀ, ਵੀਆਈਪੀਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਭਾਗ ਲਿਆ ਜਾਂਦਾ ਹੈ। ਜਿਲਾ ਪੱਧਰੀ ਸਮਾਗਮ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਂਦਾ ਹੈ।

ਇਸ ਲਈ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਇਹ ਜਰੂਰੀ ਹੋ ਜਾਂਦਾ ਹੈ ਕਿ ਖੇਡ ਸਟੇਡੀਅਮ ਸਰਹਿੰਦ ਅਤੇ ਉਸਦੇ ਆਲੇ ਦੁਆਲੇ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਜਾਵੇ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!