ਆਜ਼ਾਦੀ ਦਿਵਸ ਸਮਾਗਮ ਮਨਾਉਣ ਸਬੰਧੀ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਕੀਤੀ ਗਈ ਰਿਹਰਸਲ
ਸਥਾਨਕ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ

ਬਟਾਲਾ, 12 ਅਗਸਤ ( ਸੂਤਰ )


ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀਆਂ ਰਿਹਰਸਲਾਂ ਕੀਤੀਆਂ ਜਾ ਰਹੀਆਂ ਹਨ। ਸ੍ਰੀ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਵਲੋਂ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲ ਦਾ ਜਾਇਜ਼ਾ ਲਿਆ ਗਿਆ।

ਉਨਾਂ ਦੱਸਿਆ ਕਿ ਕੱਲ੍ਹ 13 ਅਗਸਤ ਨੂੰ ਸਵੇਰੇ 9 ਵਜੇ ਸਥਾਨਕ ਰਾਜੀਵ ਗਾਂਧੀ ਸਟੇਡੀਅਮ, ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ। ਆਜ਼ਾਦੀ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ, ਗਰੁੱਪ ਗੀਤ ਤੇ ਭੰਗੜੇ ਆਦਿ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ, ਐਫ.ਸੀ ਵਰਮਾ ਸਕੂਲ, ਹਰਜਿੰਦਰ ਸਿੰਘ ਕਲਸੀ ਡੀ.ਪੀ.ਆਰ.ਓ, ਹਰਪਾਲ ਸਿੰਘ ਭੰਗੜਾ ਕੋਚ, ਡਾ. ਸਤਿੰਦਰਜੀਤ ਕੋਰ, ਮੈਡਮ ਨੀਟਾ ਭਾਟੀਆ, ਸ੍ਰੀਮਤੀ ਕਮਲਜੀਤ ਕੌਰ ਅਤੇ ਸਕੂਲਾਂ ਦੇ ਅਧਿਆਪਕ ਮੋਜੂਦ ਸਨ।




