Uncategorized

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 15 ਅਗਸਤ ਤੱਕ ਕੀਤੀ ਜਾ ਸਕੇਗੀ ਰਜਿਸਟ੍ਰੇਸ਼ਨ

ਹੁਸ਼ਿਆਰਪੁਰ, 12 ਅਗਸਤ ( ਸੂਤਰ )


ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵਲੋਂ ਹਰ ਸਾਲ ਦੇਸ਼ ਵਿਚ ਹੋਣਹਾਰ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕਰਨ ਦੀ ਲੜੀ ਤਹਿਤ ਇਸ ਸਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ 15 ਅਗਸਤ 2026 ਤੱਕ ਕਰਵਾਈ ਜਾ ਸਕਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਪੁਸਕਾਰ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਬਹਾਦਰੀ ਦੇ ਨਾਲ ਦੂਜਿਆਂ ਲਈ ਕੰਮ ਕੀਤੇ ਹੋਣ ਜਾਂ ਛੋਟੇ ਬੱਚਿਆਂ ਲਈ ਰੋਲ ਮਾਡਲ ਹੋਣ ਜਾਂ ਉਹ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਜੋ ਕਿ ਰਾਸ਼ਟਰੀ ਪੱਧਰ ‘ਤੇ ਮਾਨਤਾ ਦੇ ਹੱਕਦਾਰ ਹਨ, ਚੰਗੀ ਕਾਰਗੁਜ਼ਾਰੀ ਕੀਤੀ ਹੋਵੇ।

ਉਨ੍ਹਾਂ ਦੱਸਿਆ ਕਿ ਭਾਰਤ ਦੇ ਨਾਗਰਿਕ ਉਹ ਬੱਚੇ, ਜਿਨ੍ਹਾਂ ਦੀ ਅਰਜੀ ਦੇਣ ਦੀ ਅੰਤਿਮ ਮਿਤੀ ਤੱਕ ਉਮਰ 5 ਤੋਂ 18 ਸਾਲ ਤੱਕ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ (ਪੀ.ਐਮ.ਆਰ.ਬੀ.ਪੀ.) ਦੀ ਵੈਬਸਾਈਟ https://awards.gov.in ‘ਤੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ ਜਿਸ ਦੀ ਅੰਤਿਮ ਮਿਤੀ 15 ਅਗਸਤ 2026 ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!