Uncategorized

ਸੜਕ ਹਾਦਸੇ ’ਚ ਪੀੜ੍ਹਤਾਂ ਨੂੰ ਬਿਨ੍ਹਾਂ ਡਰੇ ਨੇੜੇ ਦੇ ਹਸਪਤਾਲ ਪਹੁੰਚਾਇਆ ਜਾਵੇ : ਆਰ.ਟੀ.ਓ.

ਸ੍ਰੀ ਮੁਕਤਸਰ ਸਾਹਿਬ, 14 ਅਗਸਤ ( ਸੂਤਰ )


ਸੜਕ ਹਾਦਸਿਆਂ ’ਚ ਜ਼ਖਮੀ ਹੋਏ ਲੋਕਾਂ ਦੀ ਜਾਨ ਬਚਾਉਣ ਦੇ ਮਕਸਦ ਨਾਲ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪੀ.ਐੱਮ. ਰਾਹਤ ਸਕੀਮ ਤਹਿਤ ਹਰ ਜ਼ਖਮੀ ਵਿਅਕਤੀ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਉਣ ਦੀ ਅਪੀਲ ਕੀਤੀ ਗਈ ਹੈ। ਇਹ ਸਕੀਮ ਸੜਕ ਹਾਦਸਾ ਪੀੜਤਾਂ ਲਈ ਕਾਫੀ ਸਹਾਇਕ ਸਾਬਿਤ ਹੋ ਰਹੀ ਹੈ। ਇਸ ਸਬੰਧੀ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ ਸ੍ਰੀ ਅਰਵਿੰਦਰ ਪਾਲ ਸਿੰਘ ਪੀ.ਸੀ.ਐੱਸ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੜਕ ਹਾਦਸੇ ਦੀ ਸੂਰਤ ਵਿੱਚ ਜ਼ਖਮੀਆਂ ਦੀ ਤੁਰੰਤ ਮਦਦ ਕਰਨ ਅਤੇ ਬਿਨ੍ਹਾਂ ਕਿਸੇ ਡਰ ਜਾਂ ਝਿਜਕ ਦੇ ਉਨ੍ਹਾਂ ਨੂੰ ਨਜ਼ਦੀਕੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲ ਵਿੱਚ ਪਹੁੰਚਾਇਆ ਜਾਵੇ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹਰ ਸੜਕ ਹਾਦਸਾ ਪੀੜ੍ਹਤ ਨੂੰ ਹਾਦਸੇ ਦੀ ਮਿਤੀ ਤੋਂ ਵੱਧ ਤੋਂ ਵੱਧ ਸੱਤ ਦਿਨਾਂ ਤੱਕ 1.50 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਆਰ.ਟੀ.ਓ. ਨੇ ਕਿਹਾ ਕਿ ਹਾਦਸੇ ਤੋਂ ਬਾਅਦ ਦੇ ਪਹਿਲੇ 24 ਤੋਂ 48 ਘੰਟੇ ਗੋਲਡਨ ਆਵਰ ਕਹੇ ਜਾਂਦੇ ਹਨ, ਜੋ ਜਾਨ ਬਚਾਉਣ ਲਈ ਬਹੁਤ ਮਹੱਤਵਪੂਰਨ ਹੁੰਦੇ ਹਨ। ਇਸ ਲਈ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਨੂੰ ਤੁਰੰਤ ਇਲਾਜ ਮਿਲਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲਾ ਹਰ ਭਾਰਤੀ ਅਤੇ ਵਿਦੇਸ਼ੀ ਨਾਗਰਿਕ ਇਸ ਯੋਜਨਾ ਦਾ ਲਾਭ ਲੈਣ ਲਈ ਹੱਕਦਾਰ ਹੈ।

ਉਨ੍ਹਾਂ ਦੱਸਿਆ ਕਿ ਹਾਦਸੇ ਦੀ ਸਥਿਤੀ ਵਿੱਚ ਐਂਬੂਲੈਂਸ ਸੇਵਾ ਅਤੇ ਨਜ਼ਦੀਕੀ ਹਸਪਤਾਲ ਸਬੰਧੀ ਜਾਣਕਾਰੀ ਲਈ 112 ਹੈਲਪਲਾਈਨ ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮੇਂ ਸਿਰ ਕੀਤੀ ਗਈ ਮਦਦ ਕਿਸੇ ਦੀ ਜਾਨ ਬਚਾ ਸਕਦੀ ਹੈ। ਇਸ ਲਈ ਹਰੇਕ ਨਾਗਰਿਕ ਦਾ ਆਪਣਾ ਸਮਾਜਿਕ ਫਰਜ਼ ਬਣਦਾ ਹੈ ਕਿ ਉਹ ਹਾਦਸਾ ਪੀੜ੍ਹਤ ਦੀ ਤੁਰੰਤ ਸਹਾਇਤਾ ਕਰੇ।

Related Articles

Leave a Reply

Your email address will not be published. Required fields are marked *

Back to top button
error: Content is protected !!