Uncategorized

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਕੀਤੀ ਸ਼ਲਾਘਾ

ਸ਼ਹੀਦ ਭਗਤ ਸਿੰਘ ਨਗਰ, 17 ਅਗਸਤ ( ਸੂਤਰ )


ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਇਤਿਹਾਸਿਕ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਨਤਮਸਤਕ ਹੋਏ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਸੰਤੋਸ਼ ਕਾਟਰੀਆ ਅਤੇ ਕਰਨਵੀਰ ਕਟਾਰੀਆ ਵੀ ਮੌਜੂਦ ਸਨ।

ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਉਹ ਇਸ ਸਲਾਨਾ ਜੋੜ ਮੇਲੇ ਦੌਰਾਨ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਨਤਮਸਤਕ ਹੋਣ ‘’ਤੇ ਆਪਣੇ ਆਪ ਨੂੰ ਬਹੁਤ ਹੀ ਵੱਡਭਾਗਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਕਮੇਟੀ ਵਲੋਂ ਇਲਾਕੇ ਦੇ ਵਿਕਾਸ ਲਈ ਜੋ ਯੋਗਦਾਨ ਪਾਇਆ ਜਾ ਰਿਹਾ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵਲੋਂ ਵੀ ਸੂਬੇ ਦੇ ਮਹਾਨ ਗੁਰੂਆਂ ਤੇ ਦੇਸ਼ ਭਗਤਾਂ ਵਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਰ ਵਰਗ ਦੀ ਭਲਾਈ ਲਈ ਅਨੇਕਾਂ ਹੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਬਿਨਾਂ ਕਿਸੇ ਭੇਦ-ਭਾਵ ਦੇ ਸੂਬੇ ਦੇ ਵਿਕਾਸ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਹਨਾਂ ਯਤਨਾਂ ਨੂੰ ਜਾਰੀ ਰੱਖਿਆ ਜਾਵੇਗਾ।

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਹਰ ਧਰਮ ਨਾਲ ਸਬੰਧਿਤ ਮਹਾਂਪੁਰਸ਼ਾਂ ਦੇ ਦਿਹਾੜਿਆਂ ਨੂੰ ਪੂਰੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕੀਤੀ ਜਾਵੇ ਅਤੇ ਗੁਰੂ ਸਾਹਿਬਾਨਾਂ ਤੇ ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲੈ ਕੇ ਸੂਬੇ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਇਆ ਜਾਵੇ।

ਇਸ ਮੌਕੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਇੱਥੇ ਲਗਾਏ ਗਏ ਖੂਨਦਾਨ ਕੈਂਪ ਵਿੱਚ ਵੀ ਪੁੱਜੇ। ਉਨ੍ਹਾਂ ਦੱਸਿਆ ਕਿ ਖੂਨਦਾਨ ਇਕ ਮਹਾਨ ਦਾਨ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਕੇ ਅਸੀਂ ਕਈ ਕੀਮਤੀ ਜਾਨਾਂ ਨੂੰ ਬਚਾ ਸਕਦੇ ਹਾਂ। ਉਨ੍ਹਾਂ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਖੂਨਦਾਨ ਕੈਂਪਾਂ ਵਿੱਚ ਸ਼ਾਮਿਲ ਹੋ ਕੇ ਖੂਨਦਾਨ ਕਰਨ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਲੋਂ ਕੀਤਾ ਗਿਆ ਖੂਨਦਾਨ ਕਿਸੇ ਦੀ ਕੀਮਤੀ ਜਾਨ ਤੇ ਪਰਿਵਾਰ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!