Uncategorized

ਜ਼ਿਲੇ ਦੇ 10 ਮੱਛੀ ਕਾਸ਼ਤਕਾਰਾਂ ਨੂੰ ਆਤਮਾ ਸਕੀਮ ਅਧੀਨ ਮੁਹੱਈਆ ਕਰਵਾਇਆ ਗਿਆ ਮੱਛੀ ਪੂੰਗ

ਐਸ.ਏ.ਐਸ. ਨਗਰ, 19 ਅਗਸਤ ( ਸੂਤਰ )


ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਆਤਮਾ ਸਕੀਮ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਦੇ 10 ਚੁਣੇ ਹੋਏ ਮੱਛੀ ਕਾਸ਼ਤਕਾਰਾਂ ਨੂੰ ਮੱਛੀ ਪੂੰਗ ਮੁਹੱਈਆ ਕਰਵਾਇਆ ਗਿਆ। ਮੱਛੀ ਪੂੰਗ ਫਾਰਮ, ਪਿੰਡ ਬਾਗੜੀਆਂ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਤੋਂ ਮੱਛੀ ਪੂੰਗ ਪ੍ਰਦਾਨ ਕਰਵਾਉਣ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਵਿਗਿਆਨਕ ਢੰਗ ਨਾਲ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨਾ ਅਤੇ ਮੱਛੀ ਕਾਸ਼ਤਕਾਰਾਂ ਨੂੰ ਆਧੁਨਿਕ ਤਕਨੀਕਾਂ ਨਾਲ ਜਾਣੂ ਕਰਵਾਉਣਾ ਹੈ।

ਇਸ ਸਕੀਮ ਤਹਿਤ ਚੁਣੇ ਗਏ ਲਾਭਪਾਤਰੀ ਮੱਛੀ ਕਾਸ਼ਤਕਾਰਾਂ ਦੇ ਤਲਾਬਾਂ ਵਿੱਚ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਇਨ੍ਹਾਂ ਪ੍ਰਦਰਸ਼ਨੀਆਂ ਰਾਹੀਂ ਹੋਰ ਕਿਸਾਨਾਂ ਅਤੇ ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੀਆਂ ਉੱਨਤ ਵਿਧੀਆਂ, ਤਲਾਬ ਪ੍ਰਬੰਧਨ, ਖੁਰਾਕ ਪ੍ਰਬੰਧਨ ਅਤੇ ਵੱਧ ਉਤਪਾਦਨ ਪ੍ਰਾਪਤ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਸਬੰਧੀ ਸ੍ਰੀਮਤੀ ਹਰਦੀਪ ਕੌਰ, ਸਹਾਇਕ ਡਾਇਰੈਕਟਰ ਮੱਛੀ ਪਾਲਣ, ਐਸ.ਏ.ਐਸ. ਨਗਰ ਨੇ ਦੱਸਿਆ ਕਿ ਇਸ ਉਪਰਾਲੇ ਨਾਲ ਮੱਛੀ ਕਾਸ਼ਤਕਾਰਾਂ ਨੂੰ ਨਵੀਆਂ ਅਤੇ ਵਿਗਿਆਨਕ ਤਕਨੀਕਾਂ ਅਪਣਾਉਣ ਲਈ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਆਤਮਾ ਸਕੀਮ ਅਧੀਨ ਲਗਾਈਆਂ ਜਾ ਰਹੀਆਂ ਇਹ ਪ੍ਰਦਰਸ਼ਨੀਆਂ ਹੋਰ ਮੱਛੀ ਕਾਸ਼ਤਕਾਰਾਂ ਲਈ ਵੀ ਪ੍ਰੇਰਣਾਦਾਇਕ ਅਤੇ ਮਿਸਾਲੀ ਸਾਬਤ ਹੋਣਗੀਆਂ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਵਿਭਾਗ ਨਾਲ ਸੰਪਰਕ ਕਰਕੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵਿਗਿਆਨਕ ਢੰਗ ਨਾਲ ਮੱਛੀ ਪਾਲਣ ਕਰਕੇ ਆਪਣੀ ਆਮਦਨ ਵਿੱਚ ਵਾਧਾ ਕਰਨ।

Related Articles

Leave a Reply

Your email address will not be published. Required fields are marked *

Back to top button
error: Content is protected !!