Uncategorized

ਮਾਲੇਰਕੋਟਲਾ (ਐਚ) ਬਲਾਕ ਦੇ 47 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਦੇ ਸਫ਼ਲ ਪ੍ਰਦਰਸ਼ਨ

ਬਾਕੀ ਰਹਿੰਦੇ ਪਿੰਡਾਂ ਵਿੱਚ 24 ਅਗਸਤ ਤੋਂ ਰੋਜ਼ਾਨਾ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੋਣਗੇ ਤਿੰਨ ਡਾਕੂਮੈਂਟਰੀ ਸ਼ੋਅ: ਵਧੀਕ ਡਿਪਟੀ ਕਮਿਸ਼ਨਰ ਰਿੰਪੀ ਗਰਗ

ਮਾਲੇਰਕੋਟਲਾ, 21 ਅਗਸਤ ( ਸੂਤਰ )


ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਮਾਲੇਰਕੋਟਲਾ (ਐਚ) ਬਲਾਕ ਦੇ 47 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ਦੇ ਸਫ਼ਲ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਬਲਾਕ ਦੇ ਕੁੱਲ 56 ਪਿੰਡਾਂ ਵਿੱਚੋਂ 47 ਪਿੰਡਾਂ ਵਿੱਚ ਡਾਕੂਮੈਂਟਰੀ ਸ਼ੋਅ ਕਰਵਾਏ ਜਾ ਚੁੱਕੇ ਹਨ। ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ 24 ਅਗਸਤ ਤੋਂ ਰੋਜ਼ਾਨਾ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਤਿੰਨ ਡਾਕੂਮੈਂਟਰੀ ਸ਼ੋਅ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ 24 ਅਗਸਤ ਨੂੰ ਪਿੰਡ ਬੁੱਕਣਵਾਲ, ਰੁੜਕਾ ਅਤੇ ਹਥਨ, 25 ਅਗਸਤ ਨੂੰ ਸ਼ੇਖੂਪੁਰ ਕਲਾਂ, ਸ਼ੇਖੂਪੁਰ ਖੁਰਦ ਅਤੇ ਅਬਦੁੱਲਾਪੁਰ, ਜਦਕਿ 26 ਅਗਸਤ ਨੂੰ ਜਾਤੀਵਾਲ, ਬੀਰ ਅਮਾਮਗੜ੍ਹ ਅਤੇ ਹੁਸੈਨਪੁਰਾ ਵਿਖੇ ਡਾਕੂਮੈਂਟਰੀ ਫ਼ਿਲਮ ਦਿਖਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਬਲਾਕ ਅਹਿਮਦਗੜ੍ਹ ਅਤੇ ਅਮਰਗੜ੍ਹ ਦੇ ਪਿੰਡਾਂ ਵਿੱਚ ਵੀ ਇਹ ਡਾਕੂਮੈਂਟਰੀ ਪ੍ਰਦਰਸ਼ਿਤ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਮਾਨਵਤਾ, ਸਮਾਨਤਾ, ਭਾਈਚਾਰਕ ਸਾਂਝ ਅਤੇ ਸੱਚੇ ਜੀਵਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਡਾਕੂਮੈਂਟਰੀ ਸ਼ੋਅ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਅਤੇ ਆਪਣੇ ਬੱਚਿਆਂ ਤੇ ਨੌਜਵਾਨਾਂ ਨੂੰ ਵੀ ਨਾਲ ਲੈ ਕੇ ਆਉਣ, ਤਾਂ ਜੋ ਉਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਮਹਾਨ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਮਹਾਨ ਸੰਤਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਸਤਿਕਾਰ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!