Uncategorized

ਜ਼ਿਲ੍ਹਾ ਰੈੱਡ ਕਰਾਸ ਸੋਸਇਟੀ ਨੇ ਪਿੰਡ ਰਾਜਗੜ੍ਹ ਵਿਚ ਲਾਇਆ ਲੋਕ ਸੇਵਾ ਕੈਂਪ, ਸੈਂਕੜੇ ਪਿੰਡ ਵਾਸੀਆਂ ਨੇ ਲਿਆ ਮੁਫ਼ਤ ਸੇਵਾਵਾਂ ਦਾ ਲਾਭ

ਪਿੰਡ ਵਾਸੀਆਂ ਨੂੰ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਅਤੇ ਸਰਕਾਰੀ ਸਕੀਮਾਂ ਦਾ ਦਿੱਤਾ ਜਾ ਰਿਹੈ ਲਾਭ: ਡਿਪਟੀ ਕਮਿਸ਼ਨਰ

ਬਰਨਾਲਾ 22 ਅਗਸਤ ( ਸੂਤਰ )


ਜ਼ਿਲ੍ਹਾ ਰੈੱਡ ਕਰਾਸ ਸੋਸਇਟੀ ਬਰਨਾਲਾ ਵਲੋਂ ਲਾਏ ਜਾ ਰਹੇ ਲੋਕ ਸੇਵਾ ਕੈਂਪਾਂ ਦੀ ਲੜੀ ਤਹਿਤ ਪਿੰਡ ਰਾਜਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਕੈਂਪ ਲਾਇਆ ਗਿਆ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਪਿੰਡਾਂ ਦੇ ਵਾਸੀਆਂ ਨੂੰ ਮੈਡੀਕਲ ਸੇਵਾਵਾਂ ਅਤੇ ਸਰਕਾਰੀ ਸਕੀਮਾਂ ਤੇ ਸੇਵਾਵਾਂ ਦਾ ਲਾਭ ਘਰਾਂ ਦੇ ਨੇੜੇ ਦੇਣਾ ਹੈ।

ਓਹਨਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਹੁਣ ਤਕ ਸੈਂਕੜੇ ਪਿੰਡ ਵਾਸੀ ਮੁਫ਼ਤ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ। ਓਹਨਾਂ ਕਿਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਲੋਕ ਸੇਵਾ ਕਾਰਜ ਆਉਂਦੇ ਦਿਨੀ ਵੀ ਜਾਰੀ ਰਹਿਣਗੇ। ਓਹਨਾਂ ਦੱਸਿਆ ਕਿ ਰਾਜਗੜ੍ਹ ਵਿਚ ਲਾਏ ਕੈਂਪ ਦੌਰਾਨ ਸਿਹਤ ਵਿਭਾਗ ਬਰਨਾਲਾ ਦੇ ਡਾਕਟਰਾਂ ਵਲੋਂ ਅੱਖਾਂ ਦਾ ਚੈੱਕਅਪ ਅਤੇ ਜਨਰਲ ਚੈੱਕਅਪ ਕੀਤਾ ਗਿਆ। ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਵਲੋਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਦੇ ਲਾਭਪਾਤਰੀ ਕਾਰਡ, ਰਾਸ਼ਨ ਕਾਰਡ, ਆਮਦਨ ਸਰਟੀਫਿਕੇਟ ਅਤੇ ਜਾਤੀ ਸਰਟੀਫਿਕੇਟਾਂ, ਮੁੱਖ ਮੰਤਰੀ ਸਿਹਤ ਯੋਜਨਾ ਸਮੇਤ ਵੱਖ ਵੱਖ ਸਕੀਮਾਂ ਲਈ ਅਪਲਾਈ ਕਰਵਾਇਆ ਗਿਆ। ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਸਰਵਣ ਸਿੰਘ, ਸਮੂਹ ਰੈੱਡ ਕ੍ਰਾਸ ਸਟਾਫ਼ ਅਤੇ ਪਿੰਡ ਦੀ ਪੰਚਾਇਤ ਮੌਜੂਦ ਸੀ।

Related Articles

Leave a Reply

Your email address will not be published. Required fields are marked *

Back to top button
error: Content is protected !!