Uncategorized

ਰੁੱਖ ਲਗਾਓ ਮੁਹਿੰਮ ਅਧੀਨ ਵਕੀਲਾਂ, ਲਿਟੀਗੈਂਟਸ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਬੂਟੇ ਵੰਡੇ

ਬਰਨਾਲਾ 23 ਅਗਸਤ ( ਸੂਤਰ )


ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਮਿਸ ਅੰਸ਼ੂਲ ਬੇਰੀ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੁੱਖ ਲਗਾਓ ਮੁਹਿੰਮ ਚਲਾਈ ਗਈ ਹੈ।

ਇਸ ਮੁਹਿੰਮ ਤਹਿਤ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਡੀ.ਐਲ.ਐਸ.ਏ., ਬਰਨਾਲਾ ਦੀ ਅਗਵਾਈ ਹੇਠ ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਹੋਰ ਨਿਆਂਇਕ ਅਧਿਕਾਰੀਆਂ ਵੱਲੋਂ ਵਕੀਲਾਂ, ਮੁਕੱਦਮੇਬਾਜ਼ਾਂ ਅਤੇ ਪੈਰਾ ਲੀਗਲ ਵਲੰਟੀਅਰਾਂ (PLVs) ਨੂੰ ਵੱਖ-ਵੱਖ ਕਿਸਮਾਂ ਦੇ ਬੂਟੇ ਵੰਡੇ ਗਏ। ਇਹ ਪ੍ਰੋਗਰਾਮ ਵਣ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ ਕੀਤਾ ਗਿਆ।

ਇਸ ਮੌਕੇ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਸਾਫ਼-ਸੁਥਰੇ ਵਾਤਾਵਰਣ, ਸ਼ੁੱਧ ਹਵਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਸ਼੍ਰੀ ਮਦਨ ਲਾਲ, ਸਕੱਤਰ, ਡੀ.ਐਲ.ਐਸ.ਏ., ਬਰਨਾਲਾ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਜਾਗਰੂਕਤਾ ਦੇ ਨਾਲ-ਨਾਲ ਸਮਾਜਿਕ ਅਤੇ ਵਾਤਾਵਰਣਕ ਜ਼ਿੰਮੇਵਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਵਕੀਲਾਂ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਵੰਡੇ ਗਏ ਬੂਟਿਆਂ ਨੂੰ ਸਿਰਫ਼ ਲਗਾਉਣ ਤੱਕ ਹੀ ਸੀਮਿਤ ਨਾ ਰੱਖਣ, ਸਗੋਂ ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਕੇ ਉਨ੍ਹਾਂ ਨੂੰ ਰੁੱਖ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਹੋਰ ਨਿਆਂਇਕ ਅਧਿਕਾਰੀ, ਡੀ.ਐਲ.ਐਸ.ਏ. ਬਰਨਾਲਾ ਦਾ ਸਟਾਫ਼, ਵਕੀਲ ਸਾਹਿਬਾਨ, ਮੁਕੱਦਮੇਬਾਜ਼, ਪੈਰਾ ਲੀਗਲ ਵਲੰਟੀਅਰ ਅਤੇ ਵਣ ਵਿਭਾਗ, ਬਰਨਾਲਾ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!