Uncategorized

ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ

ਰੁੱਖਾਂ ਦੀ ਸੰਭਾਲ ਤੇ ਵਾਤਾਵਰਣ ਦੀ ਸੁਰੱਖਿਆ ਲਈ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ

ਬਠਿੰਡਾ, 27 ਅਗਸਤ ( ਸੂਤਰ )

ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪਾਰਕ ਵਿਖੇ ਫ਼ਲਦਾਰ ਅਤੇ ਫੁੱਲਦਾਰ ਬੂਟੇ ਲਗਾਏ ਗਏ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਕਰੁਨੇਸ਼ ਕੁਮਾਰ, ਮਿਸ. ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਆਈ. ਦੇ ਚੀਫ ਮੈਨੇਜਰ ਸ਼੍ਰੀ ਜਿੰਮੀ ਮਹਿਤਾ, ਬ੍ਰਾਂਚ ਮੈਨੇਜਰ ਸ੍ਰੀ ਲਵਿਸ਼ ਚੁੱਘ, ਮੈਨੇਜਰ ਸ਼੍ਰੀ ਆਸ਼ੀਸ਼ ਗੁਪਤਾ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਕਰੁਨੇਸ਼ ਕੁਮਾਰ ਨੇ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਅਨਮੋਲ ਹਿੱਸਾ ਹਨ। ਇਹ ਨਾ ਸਿਰਫ਼ ਸਾਨੂੰ ਸਾਫ਼ ਅਤੇ ਸ਼ੁੱਧ ਹਵਾ ਪ੍ਰਦਾਨ ਕਰਦੇ ਹਨ, ਸਗੋਂ ਵਾਤਾਵਰਣ ਦੇ ਸੰਤੁਲਨ ਨੂੰ ਬਣਾਈ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਦੌਰਾਨ ਮਿਸ. ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਕਿਹਾ ਕਿ ਰੁੱਖਾਂ ਤੋਂ ਬਿਨਾਂ ਧਰਤੀ ’ਤੇ ਜੀਵਨ ਦੀ ਕਲਪਨਾ ਕਰਨਾ ਮੁਸ਼ਕਲ ਹੈ।

ਐਸ.ਬੀ.ਆਈ. ਦੇ ਚੀਫ ਮੈਨੇਜਰ ਸ਼੍ਰੀ ਜਿਮੀ ਮਹਿਤਾ ਨੇ ਕਿਹਾ ਕਿ ਰੁੱਖ ਵਾਤਾਵਰਣ ਵਿੱਚੋਂ ਕਾਰਬਨ ਡਾਈਆਕਸਾਈਡ ਨੂੰ ਸੋਖ ਕੇ ਆਕਸੀਜਨ ਛੱਡਦੇ ਹਨ, ਜਿਸ ਨਾਲ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੁੰਦਾ ਹੈ। ਇਸ ਦੌਰਾਨ ਐਸ.ਬੀ.ਆਈ. ਡੀਏਸੀ ਕੰਪਲੈਕਸ ਦੇ ਬ੍ਰਾਂਚ ਮੈਨੇਜਰ ਸ੍ਰੀ ਲਵਿਸ਼ ਚੁੱਘ ਨੇ ਕਿਹਾ ਕਿ ਵਧ ਰਹੇ ਪ੍ਰਦੂਸ਼ਣ, ਤਾਪਮਾਨ ਵਿੱਚ ਵਾਧੇ ਅਤੇ ਵਾਤਾਵਰਣ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਦੇਖਦਿਆਂ ਰੁੱਖਾਂ ਦੀ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਕੇਵਲ ਰੁੱਖ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਲਗਾਏ ਗਏ ਪੌਦਿਆਂ ਦੀ ਨਿਯਮਤ ਦੇਖਭਾਲ ਕਰਕੇ ਉਨ੍ਹਾਂ ਨੂੰ ਵੱਡਾ ਕਰਨਾ ਵੀ ਓਨਾ ਹੀ ਜ਼ਰੂਰੀ ਹੈ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ, ਸਕੂਲਾਂ, ਸਰਕਾਰੀ ਅਤੇ ਜਨਤਕ ਥਾਵਾਂ ਦੇ ਆਲੇ-ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਤਾਂ ਜੋ ਅਸੀਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਣ ਦੇ ਸਕੀਏ। ਇਸ ਮੌਕੇ ਸ੍ਰੀ ਹਾਕਮ ਸਿੰਘ, ਸ੍ਰੀ ਰਾਕੇਸ਼ ਅਰੋੜਾ, ਸ਼੍ਰੀ ਰਜਿੰਦਰ ਕੁਮਾਰ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!