Uncategorized

ਖੰਨਾ ਵਿਖੇ ਜਨਮ ਅਸ਼ਟਮੀ ਨੂੰ ਲੈ ਕੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕੀਤੀ ਵਿਸ਼ੇਸ਼ ਮੀਟਿੰਗ

ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਸੁਰੱਖਿਆ ਪ੍ਰਬੰਧਾਂ ’ਤੇ ਵਿਚਾਰ-ਵਟਾਂਦਰਾ, ਕਿਹਾ - ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਪੁਲਿਸ ਦੀ ਪਹਿਲੀ ਤਰਜੀਹ

ਖੰਨਾ 02 ਸਤੰਬਰ ( ਸੂਤਰ )


ਆਗਾਮੀ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ, ਸੁਚੱਜੇ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਖੰਨਾ ਪੁਲਿਸ ਵੱਲੋਂ ਤਿਆਰੀਆਂ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ। ਇਸੇ ਤਹਿਤ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਖੰਨਾ ਪੁਲਿਸ ਦੇ ਸਮੂਹ ਜੀਓਜ਼ ਅਤੇ ਜ਼ਿਲ੍ਹਾ ਖੰਨਾ ਅਧੀਨ ਵੱਖ-ਵੱਖ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।


ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਜਨਮ ਅਸ਼ਟਮੀ ਮੌਕੇ ਮੰਦਰਾਂ ਵਿੱਚ ਇਕੱਠੇ ਹੋਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਤਿਉਹਾਰ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਪੂਰੀ ਤਿਆਰੀ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ ਮੰਦਰਾਂ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ, ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ, ਭੀੜ ਨੂੰ ਕੰਟਰੋਲ ਕਰਨ ਅਤੇ ਪਾਰਕਿੰਗ ਸਬੰਧੀ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਮੰਦਰਾਂ ਵਿੱਚ ਆਉਣ-ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ, ਮੁੱਖ ਰਸਤਿਆਂ ’ਤੇ ਟ੍ਰੈਫਿਕ ਵਿਵਸਥਾ ਅਤੇ ਭੀੜ ਵਾਲੇ ਸਥਾਨਾਂ ’ਤੇ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਉਣ ਸਬੰਧੀ ਵੀ ਚਰਚਾ ਕੀਤੀ ਗਈ।

ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਧਾਰਮਿਕ ਤਿਉਹਾਰ ਲੋਕਾਂ ਦੀ ਆਸਥਾ ਨਾਲ ਜੁੜੇ ਹੁੰਦੇ ਹਨ ਅਤੇ ਇਨ੍ਹਾਂ ਮੌਕਿਆਂ ’ਤੇ ਪੁਲਿਸ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਜਾਂਦੀ ਹੈ। ਖੰਨਾ ਪੁਲਿਸ ਵੱਲੋਂ ਜਨਮ ਅਸ਼ਟਮੀ ਮੌਕੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਮੰਦਰ ਪ੍ਰਬੰਧਕ ਕਮੇਟੀਆਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾ ਸਕੇ।

ਉਨ੍ਹਾਂ ਮੰਦਰ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਰੱਖਿਆ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਖੰਨਾ ਪੁਲਿਸ ਵੱਲੋਂ ਜਨਮ ਅਸ਼ਟਮੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚਾੜ੍ਹਨ ਲਈ ਹਰ ਲੋੜੀਂਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ। ਪੁਲਿਸ ਪ੍ਰਸ਼ਾਸਨ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ, ਸੁਵਿਧਾ ਅਤੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਕਾਇਮ ਰੱਖਣਾ ਪੁਲਿਸ ਦੀ ਮੁੱਖ ਜ਼ਿੰਮੇਵਾਰੀ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!