ਮਿਸ਼ਨ ਕਲੀਨ ਪੰਜਾਬ’ ਤਹਿਤ ਮਾਲੇਰਕੋਟਲਾ ਵਿੱਚ ਮਹਾਂ-ਸਫ਼ਾਈ ਅਭਿਆਨ ਦੇ ਛੇਵੇਂ ਦਿਨ ਵੀ ਸਫ਼ਾਈ ਕਾਰਜ ਜਾਰੀ
ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਲੋਕ ਆਪਣੇ ਘਰਾਂ ਦੇ ਨਾਲ ਆਲੇ-ਦੁਆਲੇ ਦੀ ਸਫ਼ਾਈ ਵੱਲ ਵੀ ਦੇਣ ਵਿਸ਼ੇਸ਼ ਧਿਆਨ : ਸੈਨਟਰੀ ਇੰਸਪੈਕਟਰ ਪਰਮਜੀਤ ਸਿੰਘ

ਮਾਲੇਰਕੋਟਲਾ, 3 ਸਤੰਬਰ ( ਸੂਤਰ )

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਮਾਲੇਰਕੋਟਲਾ ਸ਼ਹਿਰ ਵਿੱਚ 10 ਦਿਨਾਂ ਮਹਾਂ-ਸਫ਼ਾਈ ਅਭਿਆਨ ਦੇ ਛੇਵੇਂ ਦਿਨ ਵੀ ਨਗਰ ਕੌਂਸਲ ਵੱਲੋਂ ਵਿਆਪਕ ਪੱਧਰ ’ਤੇ ਸਫ਼ਾਈ ਕਾਰਜ ਕਰਵਾਏ ਗਏ।

ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੈਨਟਰੀ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਕੁੱਟੀ ਰੋਡ, ਲਵ-ਕੁਸ਼ ਨਗਰ ਤੋਂ ਬਿਜਲੀ ਰੋਡ ਅਤੇ ਰੇਲਵੇ ਰੋਡ ਤੱਕ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ ਸੜਕਾਂ, ਆਲੇ-ਦੁਆਲੇ ਦੇ ਖੇਤਰਾਂ ਅਤੇ ਜਨਤਕ ਥਾਵਾਂ ਦੀ ਸਫ਼ਾਈ ਕਰਕੇ ਇਕੱਠੇ ਹੋਏ ਕੂੜੇ ਨੂੰ ਹਟਾਇਆ ਗਿਆ।
<img src="https://newsvartacurrentnews.in/wp-content/uploads/2026/09/IMG_20251110_174706-239×300.jpg" alt="" width
=”239″ height=”300″ class=”alignnone size-medium wp-image-21572″ />
ਇਸ ਮੌਕੇ ਸੈਨਟਰੀ ਇੰਸਪੈਕਟਰ ਪਰਮਜੀਤ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਘਰਾਂ ਅਤੇ ਦੁਕਾਨਾਂ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਲੋਕ ਆਪਣੇ ਘਰਾਂ ਅਤੇ ਕਾਰੋਬਾਰੀ ਸਥਾਨਾਂ ’ਤੇ ਚਾਰ ਪ੍ਰਕਾਰ ਦੇ ਡਸਟਬਿਨ ਰੱਖਣ ਅਤੇ ਕੂੜੇ ਦੀ ਸਹੀ ਢੰਗ ਨਾਲ ਸੰਭਾਲ ਕਰਨ ਵਿੱਚ ਨਗਰ ਕੌਂਸਲ ਦਾ ਸਹਿਯੋਗ ਦੇਣ। ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ‘ਮਿਸ਼ਨ ਕਲੀਨ ਪੰਜਾਬ’ ਦੇ ਟੀਚੇ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀ ਤੇ ਕਰਮਚਾਰੀ, ਸਵੱਛ ਭਾਰਤ ਮਿਸ਼ਨ ਟੀਮ ਅਤੇ ਪੈਸਕੋ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।



