Uncategorized

ਐਸ.ਆਈ.ਆਰ.-2026 ਭਲਕੇ 06 ਸਤੰਬਰ (ਐਤਵਾਰ) ਨੂੰ ਜ਼ਿਲ੍ਹੇ ਦੇ ਸਾਰੇ 406 ਪੋਲਿੰਗ ਸਟੇਸ਼ਨਾਂ ’ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਯੋਗ ਵੋਟਰਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

ਮਾਲੇਰਕੋਟਲਾ 05 ਸਤੰਬਰ ( ਸੂਤਰ )


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸ.ਆਈ.ਆਰ)-2026 ਦਾ ਮਹੱਤਵਪੂਰਣ ਕੰਮ ਚੱਲ ਰਿਹਾ ਹੈ। ਇਸ ਤਹਿਤ 13 ਅਗਸਤ 2026 ਨੂੰ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ.ਤਿੜਕੇ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਨੰਬਰ 6, 6-ਏ , ਫਾਰਮ ਨੰ. 7 ਅਤੇ 8 ਆਨਲਾਈਨ www.voters.eci.gov.in ਅਤੇ Voter Helpline App ਰਾਹੀਂ ਜਾਂ ਆਫ਼ਲਾਈਨ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈ.ਆਰ.ਓ.) ਜਾਂ ਬੀ.ਐਲ.ਓ. ਪਾਸ ਜਮ੍ਹਾ ਕਰਵਾ ਸਕਦੇ ਹਨ।

ਤਿੜਕੇ ਨੇ ਅੱਗੇ ਦੱਸਿਆ ਕਿ ਐਸ.ਆਈ.ਆਰ.-2026 ਤਹਿਤ ਆਮ ਲੋਕਾਂ ਅਤੇ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਭਲਕੇ 6 ਸਤੰਬਰ 2026, ਦਿਨ ਐਤਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ 406 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ.ਐਲ.ਓ. ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ। ਇਸੇ ਤਰ੍ਹਾਂ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਕਿਸੇ ਵੀ ਕਿਸਮ ਦੀ ਦਰੁੱਸਤੀ ਕਰਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।

ਵਿਰਾਜ ਐਸ.ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨੇੜਲੇ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿੱਚ ਪਹੁੰਚ ਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਚੈੱਕ ਕਰਨ ਅਤੇ ਲੋੜ ਅਨੁਸਾਰ ਦਾਅਵੇ, ਇਤਰਾਜ਼ ਜਾਂ ਦਰੁੱਸਤੀ ਸਬੰਧੀ ਫਾਰਮ ਜਮ੍ਹਾ ਕਰਵਾਉਣ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਦਾਅਵਿਆਂ ਅਤੇ ਇਤਰਾਜ਼ਾਂ ਦੇ ਕੰਮ ਵਿੱਚ ਬੀ.ਐਲ.ਓਜ਼ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਵੋਟਰ ਸੂਚੀ ਦਾ ਸਹੀ ਅਤੇ ਅਪਡੇਟ ਹੋਣਾ ਬਹੁਤ ਮਹੱਤਵਪੂਰਣ ਹੈ।ਵੋਟਰ ਸੂਚੀ ਵਿੱਚ ਸੋਧ, ਰਜਿਸਟ੍ਰੇਸ਼ਨ ਅਤੇ ਦਾਅਵਿਆਂ-ਇਤਰਾਜ਼ਾਂ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 (ਟੋਲ ਫ੍ਰੀ) ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!