Uncategorized

ਨਸ਼ਿਆਂ ਠੱਲ੍ਹ ਪਾਉਣ ਅਤੇ ਸਟ੍ਰੀਟ ਕਰਾਈਮ ਨੂੰ ਰੋਕਣ ਲਈ ਐਸ ਐਸ ਪੀ ਵਲੋਂ ਸਖ਼ਤ ਦਿਸ਼ਾ ਨਿਰਦੇਸ਼ ਜਾਰੀ

ਮਲੇਰ ਕੋਟਲਾ 15 ਸਤੰਬਰ ( ਸੂਤਰ )


ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਸ ਹਰਕਮਲਪ੍ਰੀਤ ਸਿੰਘ ਖੱਖ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਖੋਰੀ ਨੂੰ ਠੱਲ੍ਹ ਪਾਉਣ ਅਤੇ ਸਟ੍ਰੀਟ ਕਰਾਈਮ ਨੂੰ ਰੋਕਣ ਲਈ ਸਬੰਧਿਤ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਨਾਲ ਹੀ ਇਲਾਕਿਆਂ ਵਿੱਚ ਗਸ਼ਤ, ਨਾਕਾਬੰਦੀ ਅਤੇ ਚੈਕਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਜ਼ਿਲਾ ਪੁਲਿਸ ਕਪਤਾਨ ਮਾਲੇਰਕੋਟਲਾ ਨੇ ਕਿਹਾ ਕੀ ਪੁਲਿਸ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Related Articles

Leave a Reply

Your email address will not be published. Required fields are marked *

Back to top button
error: Content is protected !!