Uncategorized

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ 24 ਅਤੇ 25 ਸਤੰਬਰ ਨੂੰ

24 ਸਤੰਬਰ ਨੂੰ ਪੀ.ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਅਤੇ 25 ਸਤੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਹੋਵੇਗਾ ਡਰੋਨ ਸ਼ੋਅ

ਮਾਲੇਰਕੋਟਲਾ, 16 ਸਤੰਬਰ ( ਸੂਤਰ )


ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ 24 ਅਤੇ 25 ਸਤੰਬਰ ਨੂੰ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਪਹਿਲਾ ਡਰੋਨ ਸ਼ੋਅ 24 ਸਤੰਬਰ ਨੂੰ ਪੀ.ਐਮ.ਸ੍ਰੀ. ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ ਅਤੇ ਦੂਜਾ ਡਰੋਨ ਸ਼ੋਅ 25 ਸਤੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਡਰੋਨ ਸ਼ੋਅ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਢੁੱਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮਾਂ ਦੌਰਾਨ ਸੰਗਤ ਦੀ ਸਹੂਲਤ, ਬੈਠਣ ਦੀ ਵਿਵਸਥਾ,ਆਰਜੀ ਪਖਾਨਿਆਂ ਦੀ ਵਿਵਸਥਾ, ਸੁਰੱਖਿਆ, ਆਵਾਜਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਪੁਖਤਾ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲਾ ਇਹ ਡਰੋਨ ਸ਼ੋਅ ਆਪਣੀ ਕਿਸਮ ਦੀ ਵਿਲੱਖਣ ਪੇਸ਼ਕਾਰੀ ਹੋਵੇਗਾ, ਜਿਸ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਆਧੁਨਿਕ ਤਕਨੀਕ ਨਾਲ ਬਾਕਮਾਲ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 24 ਸਤੰਬਰ ਨੂੰ ਪੀ.ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ ਅਤੇ 25 ਸਤੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸੰਗਤ ਲਈ ਡਰੋਨ ਸ਼ੋਅ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਦੋਵਾਂ ਥਾਵਾਂ ’ਤੇ ਸਮਾਗਮ ਦੀ ਸ਼ੁਰੂਆਤ ਢਾਠੀ ਜੱਥੇ ਵੱਲੋਂ ਕੀਤੀ ਜਾਵੇਗੀ ਅਤੇ ਉੁਸ ਉਪਰੰਤ ਰਾਤ ਨੂੰ ਡਰੋਨ ਸ਼ੋਅ ਦੀ ਪੇਸ਼ਕਾਰੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਇਸ ਵਿਸ਼ੇਸ਼ ਡਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਹਵਾ ਵਿੱਚ ਉੱਡਦੇ ਹੋਏ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ਾਂ ਦੀ ਡਿਜੀਟਲ ਢੰਗ ਨਾਲ ਪੇਸ਼ਕਾਰੀ ਕਰਨਗੇ। ਇਹ ਵਿਲੱਖਣ ਪੇਸ਼ਕਾਰੀ ਨਵੀਂ ਪੀੜ੍ਹੀ ਨੂੰ ਵੀ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਸਮਾਨਤਾ, ਭਾਈਚਾਰਕ ਸਾਂਝ ਅਤੇ ਮਨੁੱਖਤਾ ਦੇ ਮਾਰਗ ਨਾਲ ਜੋੜਨ ਦਾ ਸਾਰਥਕ ਉਪਰਾਲਾ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ 92 ਡਰੋਨ ਸ਼ੋਅ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਇਹ ਦੋ ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਅਤੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਇਨ੍ਹਾਂ ਸੋਆਂ ਦੌਰਾਨ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਵਿਲੱਖਣ ਡਰੋਨ ਸ਼ੋਅ ਦੀ ਪੇਸ਼ਕਾਰੀ ਨੂੰ ਜ਼ਰੂਰ ਦੇਖਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੋਂ ਪ੍ਰੇਰਣਾ ਲੈਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐਸ.ਡੀ.ਐਮ ਅਹਿਮਦਗੜ੍ਹ/ਅਮਰਗੜ ਰਾਕੇਸ਼ ਕੁਮਾਰ ਸ਼ਰਮਾਂ, ਕਾਰਜ ਸਾਧਕ ਅਫ਼ਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!