Uncategorized

ਸਤਲੁਜ ਦਰਿਆ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਾਉਣ ਦੇ ਹੁਕਮ: ਜਿਲ੍ਹਾ ਮੈਜਿਸਟਰੇਟ

ਨਵਾਂ ਸ਼ਹਿਰ, 18 ਸਤੰਬਰ ( ਸੂਤਰ )

ਜਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀਂ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੰਚਾਇਤਾਂ ਨੂੰ ਪੰਜਾਬ ਵਿਲੇਜ ਅਤੇ ਸਮਾਲ ਟਾਊਨ ਪੈਟਰੋਲ ਐਕਟ,1918 ਦੀ ਧਾਰਾ 3 ਤਹਿਤ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਪੈਂਦੇ ਸਤਲੁਜ ਦਰੀਆ ਅਤੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਉਨਾਂ ਦੱਸਿਆ ਕਿ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ਼ਹੀਦ ਭਗਤ ਸਿੰਘ ਨਗਰ ਬੇਟ ਦੇ ਪਿੰਡਾਂ ਦੀਆਂ ਸੰਬਧਤ ਪੰਚਾਇਤਾਂ ਰਾਹੀ ਇਹ ਹੁਕਮ ਸਖਤੀ ਨਾਲ ਲਾਗੂ ਕਰਵਾਉਣ ਦੇ ਜਿੰਮੇਵਾਰ ਹੋਣਗੇ l ਇਹ ਹੁਕਮ 30 ਸਤੰਬਰ 2026 ਤੱਕ ਲਾਗੂ ਰਹੇਗਾ

Related Articles

Leave a Reply

Your email address will not be published. Required fields are marked *

Back to top button
error: Content is protected !!