Uncategorized

ਸਵੱਛਤਾ ਹੀ ਸੇਵਾ’ ਤਹਿਤ ਅਹਿਮਦਗੜ੍ਹ ਵਿੱਚ ਸਫ਼ਾਈ ਗਤੀਵਿਧੀਆਂ ਨੂੰ ਮਿਲੀ ਤੇਜ਼ੀ

ਕੰਪੋਸਟ ਅਤੇ ਐੱਮ.ਆਰ.ਐੱਫ. ਯੂਨਿਟ ਦੇ ਆਲੇ-ਦੁਆਲੇ ਦੀ ਸਫ਼ਾਈ ਕਰਕੇ ਕੂੜਾ-ਕਰਕਟ ਹਟਾਇਆ

ਅਹਿਮਦਗੜ੍ਹ 19 ਸਤੰਬਰ ( ਸੂਤਰ )


‘ਸਵੱਛਤਾ ਹੀ ਸੇਵਾ’ ਮੁਹਿੰਮ ਦੇ ਮੱਦੇਨਜ਼ਰ ਨਗਰ ਕੌਂਸਲ ਅਹਿਮਦਗੜ੍ਹ ਵੱਲੋਂ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਕੰਪੋਸਟ ਯੂਨਿਟ ਅਤੇ ਐੱਮ.ਆਰ.ਐੱਫ. (Material Recovery Facility) ਯੂਨਿਟ ਦੇ ਆਲੇ-ਦੁਆਲੇ ਵਿਸ਼ੇਸ਼ ਸਫ਼ਾਈ ਕਰਵਾਈ ਗਈ।


ਇਸ ਮੌਕੇ ਸਫ਼ਾਈ ਕਰਮਚਾਰੀਆਂ ਵੱਲੋਂ ਯੂਨਿਟਾਂ ਦੇ ਆਲੇ-ਦੁਆਲੇ ਪਏ ਕੂੜੇ-ਕਰਕਟ, ਰਹਿੰਦ-ਖੂੰਹਦ ਅਤੇ ਹੋਰ ਗੰਦਗੀ ਨੂੰ ਹਟਾ ਕੇ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਇਆ ਗਿਆ। ਇਸ ਦੌਰਾਨ ਸਫ਼ਾਈ ਕਾਰਜਾਂ ਨੂੰ ਤਨਦੇਹੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ।

ਨਗਰ ਕੌਂਸਲ ਅਹਿਮਦਗੜ੍ਹ ਤੋਂ ਕਮਲਜੀਤ ਸਿੰਘ ਉੱਬੀ ਦੀ ਅਗਵਾਈ ਹੇਠ ਸਫ਼ਾਈ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਸਫ਼ਾਈ ਮੁਹਿੰਮ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਕੂੜੇ ਦੀ ਸਹੀ ਸੰਭਾਲ ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਸਰੋਤ ਪੱਧਰ ’ਤੇ ਹੀ ਵੱਖ-ਵੱਖ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਨਗਰ ਕੌਂਸਲ ਵੱਲੋਂ ਲੋੜ ਅਨੁਸਾਰ ਸਫ਼ਾਈ ਗਤੀਵਿਧੀਆਂ ਜਾਰੀ ਰੱਖੀਆਂ ਜਾਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਕਾਰੋਬਾਰੀ ਸਥਾਨਾਂ ਦੇ ਨਾਲ-ਨਾਲ ਆਲੇ-ਦੁਆਲੇ ਦੀ ਸਫ਼ਾਈ ਦਾ ਵੀ ਵਿਸ਼ੇਸ਼ ਧਿਆਨ ਰੱਖਣ ਅਤੇ ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ।

ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਪ੍ਰਸ਼ਾਸਨਿਕ ਯਤਨਾਂ ਦੇ ਨਾਲ ਲੋਕਾਂ ਦਾ ਸਹਿਯੋਗ ਵੀ ਅਹਿਮ ਹੈ। ਇਸ ਲਈ ਹਰੇਕ ਨਾਗਰਿਕ ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਅਹਿਮਦਗੜ੍ਹ ਨੂੰ ਸਵੱਛ ਅਤੇ ਸੁੰਦਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਵੇ ।

Related Articles

Leave a Reply

Your email address will not be published. Required fields are marked *

Back to top button
error: Content is protected !!