ਨਸ਼ਾ ਮੁਕਤ ਪੰਜਾਬ ਵੱਲ ਇੱਕ ਹੋਰ ਮਜ਼ਬੂਤ ਕਦਮ
ਮਾਲੇਰਕੋਟਲਾ ਪੁਲਿਸ ਵੱਲੋਂ ਸਬ-ਡਵੀਜ਼ਨ ਅਹਿਮਦਗੜ੍ਹ ਵਿੱਚ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਅਹਿਮਦਗੜ੍ਹ 19 ਸਤੰਬਰ ( ਸੂਤਰ )

ਜ਼ਿਲਾ ਪੁਲਿਸ ਕਪਤਾਨ ਸ ਹਰਕਮਲਪ੍ਰੀਤ ਸਿੰਘ ਖੱਖ ਵਲੋਂ ਜਾਰੀ ਸਖ਼ਤ ਦਿਸ਼ਾ ਨਿਰਦੇਸ਼ਾ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਦੁਰਵਰਤੋਂ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਬ-ਡਵੀਜ਼ਨ ਅਹਿਮਦਗੜ੍ਹ ਵਿੱਚ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਚੈਕਿੰਗ ਦੌਰਾਨ ਡੀ.ਐੱਸ.ਪੀ. ਅਹਿਮਦਗੜ੍ਹ ਸ਼੍ਰੀ ਇੰਦਰਪਾਲ ਚੌਹਾਨ, ਐੱਸ.ਐੱਚ.ਓ. ਸਦਰ ਅਹਿਮਦਗੜ੍ਹ ਗੁਰਪ੍ਰੀਤ ਕੌਰ, ਚੌਕੀ ਇੰਚਾਰਜ ਗੁਰਜੰਟ ਸਿੰਘ ਸਮੇਤ ਪੁਲਿਸ ਫੋਰਸ ਵੱਲੋਂ ਮੈਡੀਕਲ ਸਟੋਰਾਂ ’ਤੇ ਦਵਾਈਆਂ ਦੀ ਵਿਕਰੀ, ਖਾਸ ਕਰਕੇ ਨਸ਼ੀਲੀਆਂ/ਮਨੋ-ਪ੍ਰਭਾਵੀ ਦਵਾਈਆਂ ਸਬੰਧੀ ਰਿਕਾਰਡ ਅਤੇ ਨਿਯਮਾਂ ਦੀ ਪਾਲਣਾ ਦੀ ਜਾਂਚ ਕੀਤੀ ਗਈ।

ਪੁਲਿਸ ਵੱਲੋਂ ਮੈਡੀਕਲ ਸਟੋਰ ਸੰਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਦਵਾਈਆਂ ਦੀ ਵਿਕਰੀ ਸਬੰਧੀ ਲਾਗੂ ਕਾਨੂੰਨੀ ਨਿਯਮਾਂ ਅਤੇ ਨਿਰਧਾਰਤ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਕਿਸੇ ਵੀ ਨਸ਼ੀਲੀ ਦਵਾਈ ਦੀ ਗੈਰ-ਕਾਨੂੰਨੀ ਵਿਕਰੀ ਜਾਂ ਦੁਰਵਰਤੋਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਉਲੰਘਣਾ ਸਾਹਮਣੇ ਆਉਣ ’ਤੇ ਲਾਗੂ ਕਾਨੂੰਨਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਮਾਲੇਰਕੋਟਲਾ ਪੁਲਿਸ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਰੋਕਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਚੈਕਿੰਗਾਂ ਅਤੇ ਨਿਗਰਾਨੀ ਲਗਾਤਾਰ ਜਾਰੀ ਰਹੇਗੀ।




