Uncategorized

ਐਸ.ਡੀ.ਐਮ. ਦਫ਼ਤਰ ਤਪਾ ਵਿੱਚ ਲਗਾਇਆ ਗਿਆ ਪਲੇਸਮੈਂਟ ਕੈਂਪ

ਐੱਸ ਡੀ ਐਮ ਆਯੂਸ਼ ਗੋਇਲ ਨੇ ਨੌਜਵਾਨਾਂ ਨੂੰ ਮਿਹਨਤ ਕਰਨ ਦਾ ਦਿੱਤਾ ਗੁਰ

ਤਪਾ 19 ਸਤੰਬਰ ( ਸੂਤਰ )


ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਦੀ ਅਗਵਾਈ ਅਤੇ ਐਸ.ਡੀ.ਐਮ. ਤਪਾ ਸ੍ਰੀ ਆਯੂਸ਼ ਗੋਇਲ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਐਸ.ਡੀ.ਐਮ. ਦਫ਼ਤਰ, ਤਪਾ ਵਿਖੇ ਇੱਕ ਵਿਸ਼ੇਸ਼ ਪਲੇਸਮੈਂਟ ਕੈਂਪ ਲਾਇਆ ਗਿਆ।
ਇਸ ਮੌਕੇ ਕੈਂਪ ਦਾ ਆਗਾਜ਼ ਕਰਦੇ ਹੋਏ ਐਸ.ਡੀ.ਐਮ. ਤਪਾ ਸ੍ਰੀ ਆਯੂਸ਼ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਇਹ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮਿਲੇ। ਓਹਨਾਂ ਨੌਜਵਾਨਾਂ ਨੂੰ ਅੱਗੇ ਵਧਣ ਲਈ ਲਗਾਤਾਰ ਮਿਹਨਤ ਕਰਨ ਦਾ ਗੁਰ ਦਿੱਤਾ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ 400 ਤੋਂ ਵੱਧ ਆਸਾਮੀਆਂ ਲਈ ਭਰਤੀ ਲਈ ਨੌਜਵਾਨਾਂ ਨੂੰ ਅਪਲਾਈ ਕਰਵਾਇਆ ਗਿਆ ਅਤੇ ਇੰਟਰਵਿਊ ਹੋਈ। ਅੱਜ ਐਕਸਿਸ ਬੈਂਕ, ਰੈਕਸਾ ਸਕਿਉਰਿਟੀ ਸਰਵਿਸਿਜ਼ ਪ੍ਰਾਈਵੇਟ ਲਿਮਟਿਡ, ਲੋਟਸ ਗਲੋਬਲ ਐਂਟਰਪ੍ਰਾਈਜ਼ਿਜ਼ ਲਿਮਟਿਡ, ਮਿਡਲੈਂਡ ਮਾਈਕ੍ਰੋ ਫਾਈਨੈਂਸ ਅਤੇ ਸੈਫਰੋਨ ਸਨ ਸਕਿਉਰਿਟੀ ਸੋਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਕੰਪਨੀਆਂ ਵੱਲੋਂ ਅਸਿਸਟੈਂਟ ਮੈਨੇਜਰ, ਸੇਲਜ਼ ਅਫ਼ਸਰ, ਸਕਿਉਰਟੀ ਗਾਰਡ, ਰਿੰਗ ਫਰੇਮ ਓਪਰੇਟਰ, ਵਾਈਂਡਿੰਗ ਓਪਰੇਟਰ, ਸਟੀਚਰ, ਫੀਲਡ ਅਫ਼ਸਰ, ਗੰਨ ਮੈਨ, ਕੰਪਿਊਟਰ ਓਪਰੇਟਰ, ਸੁਪਰਵਾਈਜ਼ਰ, ਹਾਊਸ ਕੀਪਿੰਗ/ਕੁੱਕ, ਹੈਲਪਰਜ਼, ਇਲੈਕਟ੍ਰੀਸ਼ੀਅਨ, ਵੈਲਡਰ, ਮਕੈਨੀਕਲ ਆਦਿ ਆਸਾਮੀਆਂ ਲਈ ਅਪਲਾਈ ਕਰਵਾਇਆ ਗਿਆ।

ਇਸ ਕੈਂਪ ਦੌਰਾਨ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਲਈ ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ ਅਤੇ ਕਾਮਨ ਸਰਵਿਸ ਸੈਂਟਰ ਵੱਲੋਂ ਸਵੈ-ਰੋਜ਼ਗਾਰ ਟ੍ਰੇਨਿੰਗ ਅਤੇ ਸਰਕਾਰੀ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

Related Articles

Leave a Reply

Your email address will not be published. Required fields are marked *

Back to top button
error: Content is protected !!