ਮਹਾਂ-ਸਫਾਈ ਅਭਿਆਨ” ਤਹਿਤ ਮਾਲੇਰਕੋਟਲਾ ਵਿੱਚ ਸਫਾਈ ਮੁਹਿੰਮ ਤੇਜ਼
ਸਥਾਨਕ ਦਿੱਲੀ ਗੇਟ ਜੀ.ਵੀ.ਪੀ. ਸਮੇਤ ਪ੍ਰਮੁੱਖ ਸਥਾਨਾਂ ਦੀ ਸਫਾਈ ਕਰਵਾ ਕੇ ਲੋਕਾਂ ਨੂੰ ਸਵੱਛਤਾ ਪ੍ਰਤੀ ਕੀਤਾ ਜਾਗਰੂਕ

ਮਾਲੇਰਕੋਟਲਾ, 20 ਸਤੰਬਰ ( ਸੂਤਰ )

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮਹਾਂ-ਸਫਾਈ ਅਭਿਆਨ’‘ ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਮਾਲੇਰਕੋਟਲਾ ਵੱਲੋਂ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ ਦੀ ਅਗਵਾਈ ਹੇਠ ਸ਼ਹਿਰ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ।


ਇਸ ਮੁਹਿੰਮ ਤਹਿਤ ਸਥਾਨਕ ਦਿੱਲੀ ਗੇਟ ਜੀ.ਵੀ.ਪੀ. ਦੀ ਸਫਾਈ, ਉਰਦੂ ਅਕੈਡਮੀ ਤੋਂ ਕਲੱਬ ਚੌਂਕ ਤੱਕ ਸੜਕਾਂ ਦੀ ਸਫਾਈ ਅਤੇ ਸ਼ਹਿਰ ਦੀਆਂ ਜਨਤਕ ਪਖਾਨਿਆਂ ਦੀ ਵਿਸ਼ੇਸ਼ ਸਫਾਈ ਕਰਵਾਈ ਗਈ। ਇਸ ਦੌਰਾਨ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵੱਲੋਂ ਇਲਾਕਾ ਨਿਵਾਸੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਰੂਲਜ਼-2026 ਸਬੰਧੀ ਜਾਗਰੂਕ ਕੀਤਾ ਗਿਆ।

ਸੈਨੇਟਰੀ ਇੰਸਪੈਕਟਰ ਪਰਮਜੀਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ, ਕੂੜਾ ਇੱਧਰ-ਉੱਧਰ ਨਾ ਸੁੱਟਣ ਅਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ ਕਰਕੇ ਨਿਰਧਾਰਤ ਡਸਟਬਿਨਾਂ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਿਰਫ਼ ਨਗਰ ਕੌਂਸਲ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ‘ਸਵੱਛਤਾ ਹੀ ਸੇਵਾ’ ਨੂੰ ਸਿਰਫ਼ ਮੁਹਿੰਮ ਤੱਕ ਸੀਮਤ ਨਾ ਰੱਖਦੇ ਹੋਏ ਇਸਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਇਆ ਜਾਵੇ, ਤਾਂ ਜੋ ਮਾਲੇਰਕੋਟਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਸ਼ਹਿਰ ਬਣਾਇਆ ਜਾ ਸਕੇ।



