Uncategorized

ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ, 2 ਅਕਤੂਬਰ ਤੱਕ ਪੇਂਡੂ ਖੇਤਰਾਂ ਵਿਚ ਚੱਲੇਗੀ ਵਿਸ਼ੇਸ਼ ਸਫ਼ਾਈ ਮੁਹਿੰਮ

ਜ਼ਿਲ੍ਹਾ ਵਾਸੀ ਮੁਹਿੰਮ ਵਿੱਚ ਪੂਰਾ ਸਹਿਯੋਗ ਦੇਣ: ਇਸ਼ਵਿੰਦਰ ਜੰਡੂ

ਬਰਨਾਲਾ 20 ਸਤੰਬਰ ( ਸੂਤਰ )


ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਬਰਨਾਲਾ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 2 ਅਕਤੂਬਰ ਤੱਕ ਚੱਲੇਗੀ। ਇਸ ਦੌਰਾਨ ਪੇਂਡੂ ਖੇਤਰਾਂ ਵਿੱਚ ਵਿਆਪਕ ਸਫ਼ਾਈ ਕਾਰਜ ਕੀਤੇ ਜਾਣਗੇ ਅਤੇ ਵੱਖ ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆਂ।

ਇੱਥੇ ਮੁਹਿੰਮ ਤਹਿਤ ਜਾਗਰੂਕਤਾ ਸਮਗਰੀ ਜਾਰੀ ਕਰਦਿਆਂ ਅਤੇ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਅਤੇ ਨੌਜਵਾਨ ਆਗੂ ਇਸ਼ਵਿੰਦਰ ਸਿੰਘ ਜੰਡੂ ਨੇ ਕਿਹਾ ਕਿ 2 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਪੇਂਡੂ ਖੇਤਰਾਂ ਵਿੱਚ ਕੂੜੇ ਦੇ ਡੰਪਾਂ ਅਤੇ ਹੋਰ ਗੰਦਗੀ ਵਾਲੀਆਂ ਥਾਵਾਂ ਉੱਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ ਅਤੇ ਹੋਰ ਵੀ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡਾਂ ਦੇ ਵਾਸੀਆਂ, ਪੰਚਾਇਤਾਂ, ਨੌਜਵਾਨ ਕਲੱਬਾਂ ਅਤੇ ਸਵੈ-ਸੇਵੀ ਸੰਗਠਨਾਂ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ।

ਓਹਨਾਂ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰ ਜਾਂ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ, ਗਲੀਆਂ, ਨਾਲੀਆਂ ਅਤੇ ਸਾਂਝੀਆਂ ਥਾਵਾਂ ਨੂੰ ਸਾਫ਼ ਰੱਖਣ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਪਿੰਡਾਂ ਨੂੰ ਸੋਹਣਾ ਅਤੇ ਸਾਫ਼ ਬਣਾਇਆ ਜਾ ਸਕੇ।
ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਸੀ.ਡੀ.ਐੱਸ. ਰਾਜੀਵ ਕੁਮਾਰ ਅਤੇ ਮੀਨਾ ਸਿੱਧੂ ਤੋਂ ਇਲਾਵਾ ਵੱਖ-ਵੱਖ ਆਗੂ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!