Uncategorized

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਝੋਨੇ ਦੀ ਨਾੜ/ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

ਮਾਲੇਰਕੋਟਲਾ 21 ਸਤੰਬਰ ( ਸੂਤਰ )


ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵੇਲੇ ਆਮ ਤੌਰ ਤੇ ਵੇਖਣ ਵਿਚ ਆਉਂਦਾ ਹੈ ਕਿ ਝੋਨੇ ਦੀ ਪਰਾਲੀ ਨੂੰ ਕੁਝ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ । ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਪ੍ਰਦੂਸਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬੀਮਾਰੀਆਂ ਪੈਦਾ ਹੋ ਜਾਂਦੀਆਂ ਹਨ।

ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ । ਜਮੀਨ ਦੀ ਉੱਪਰਲੀ ਸਤਾ ਅੱਗ ਨਾਲ ਜਲਣ ਕਾਰਨ ਇਸ ਦੇ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ । ਅੱਗ ਲਗਾਉਣ ਨਾਲ ਕਈ ਵੱਡੇ -ਵੱਡੇ ਹਾਦਸੇ ਵਾਪਰਨ ਦਾ ਖਦਸਾ ਬਣ ਜਾਂਦਾ ਹੈ ਨਾਲ ਹੀ ਸੜਕਾਂ ਦੁਆਲੇ ਪਈ ਪਰਾਲੀ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵੀ ਵਿਘਨ ਪੈਦਾ ਹੁੰਦਾ ਹੈ। ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣਾ ਜਰੂਰੀ ਹੈ।

ਇਹਨਾਂ ਉਪਰੋਕਤ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲਾ ਮੈਜਿਸਟਰੇਟ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੇ ਨਾੜ (ਪਰਾਲੀ) ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 15 ਨਵੰਬਰ 2026 ਤੱਕ ਲਾਗੂ ਰਹਿਣਗੇ।

Related Articles

Leave a Reply

Your email address will not be published. Required fields are marked *

Back to top button
error: Content is protected !!