Uncategorized

ਐਸ.ਆਈ.ਆਰ.-2026: ਵੋਟਰ ਸੂਚੀਆਂ ਦੀ ਸ਼ੁੱਧਤਾ ਪਰਖਣ ਲਈ ਰੋਲ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਮਾਲੇਰਕੋਟਲਾ ਦੀ ਦੂਜੀ ਫੇਰੀ

ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਯਕੀਨੀ ਬਣਾਇਆ ਜਾਵੇ—ਗੁਰਪ੍ਰੀਤ ਸਿੰਘ ਖਹਿਰਾ

ਮਾਲੇਰਕੋਟਲਾ 22 ਸਤੰਬਰ ( ਸੂਤਰ )


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐਸ.ਆਈ.ਆਰ.)-2026 ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਰਤੀਬਵਾਰ ਢੰਗ ਨਾਲ ਮੁਕੰਮਲ ਕਰਨ ਲਈ ਰੋਲ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ. ਨੇ ਜ਼ਿਲ੍ਹਾ ਮਾਲੇਰਕੋਟਲਾ ਦੀ ਦੂਜੀ ਫੇਰੀ ਦੌਰਾਨ ਚੋਣ ਅਮਲੇ ਵੱਲੋਂ ਕੀਤੇ ਜਾ ਰਹੇ ਕੰਮ ਦੀ ਵਿਸਥਾਰ ਨਾਲ ਸਮੀਖਿਆ ਕੀਤੀ।

ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ,ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਬੰਧਤ ਚੋਣ ਅਮਲੇ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੀ ਸੁਧਾਈ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਪੜਤਾਲ ਕੀਤੀ। ਮੀਟਿੰਗ ਵਿੱਚ ਵਿਧਾਨ ਸਭਾ ਹਲਕਾ 105-ਮਾਲੇਰਕੋਟਲਾ ਦੇ ਈ.ਆਰ.ਓ. ਕਨੂੰ ਗਰਗ ਅਤੇ 106-ਅਮਰਗੜ੍ਹ ਦੇ ਈ.ਆਰ.ਓ. ਰਾਕੇਸ਼ ਕੁਮਾਰ ਸ਼ਰਮਾ,ਚੋਣ ਤਹਿਸ਼ੀਲਦਾਰ ਬ੍ਰਿਜ ਮੋਹਨ ਸਮੇਤ ਹੋਰ ਅਧਿਕਾਰੀ ਮੌਜੂਦ ਸਨ।

ਰੋਲ ਆਬਜ਼ਰਵਰ ਨੇ ਐਸ.ਆਈ.ਆਰ.-2026 ਤਹਿਤ 13 ਅਗਸਤ ਤੋਂ 12 ਸਤੰਬਰ 2026 ਤੱਕ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੁਪਰ ਚੈਕਿੰਗ ਕਰਦਿਆਂ ਸਬੰਧਤ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਈ.ਆਰ.ਓਜ਼ ਨੂੰ ਕਿਹਾ ਕਿ ਜਿਨ੍ਹਾਂ ਅਰਜ਼ੀਆਂ ਨਾਲ ਦਸਤਾਵੇਜ਼ ਅਧੂਰੇ ਪਾਏ ਗਏ ਹਨ, ਉਨ੍ਹਾਂ ਦੀ ਮੁੜ ਪੜਤਾਲ ਨਿਯਮਾਂ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇ।

ਖਹਿਰਾ ਨੇ ਕਿਹਾ ਕਿ ਵੋਟਰ ਸੂਚੀ ਦੀ ਭਰੋਸੇਯੋਗਤਾ ਲਈ ਹਰ ਦਾਅਵੇ ਅਤੇ ਇਤਰਾਜ਼ ਦੀ ਨਿਰਧਾਰਤ ਪ੍ਰਕਿਰਿਆ ਅਨੁਸਾਰ ਜਾਂਚ ਬੇਹੱਦ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਵਜੋਂ ਦਰਜ ਹੋਣ ਤੋਂ ਵਾਂਝਾ ਨਾ ਰਹੇ ਅਤੇ ਸਮੁੱਚੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਤੇ ਨਿਰਪੱਖਤਾ ਨੂੰ ਹਰ ਪੱਧਰ ’ਤੇ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੋਵੇਂ ਵਿਧਾਨ ਸਭਾ ਹਲਕਿਆਂ ਦੀਆਂ ਫੋਟੋ ਵੋਟਰ ਸੂਚੀਆਂ ਅਤੇ ਸਬੰਧਤ ਰਿਕਾਰਡ ਦਾ ਵੀ ਜਾਇਜ਼ਾ ਲਿਆ ਅਤੇ ਹੁਣ ਤੱਕ ਕੀਤੇ ਗਏ ਕੰਮ ’ਤੇ ਸੰਤੁਸ਼ਟੀ ਪ੍ਰਗਟਾਈ।

Related Articles

Leave a Reply

Your email address will not be published. Required fields are marked *

Back to top button
error: Content is protected !!