Uncategorized

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਵੱਖ ਵੱਖ ਥਾਵਾਂ ‘ਤੇ ਲਗਭਗ 14 ਪਰਾਲੀ ਦੇ ਸਟੋਰ ਸਥਾਪਿਤ ਕੀਤੇ ਗਏ ਹਨ – ਡਿਪਟੀ ਕਮਿਸ਼ਨਰ

ਕਿਸਾਨਾਂ ਵੱਲੋਂ ਪਰਾਲੀ ਵੱਲੋਂ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸੁਚੱਜੀ ਵਰਤੋਂ ਕਰਨ ਦਾ ਮਿਲ ਰਿਹਾ ਭਰਵਾਂ ਹੁੰਗਾਰਾ

ਬਰਨਾਲਾ, 26 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਪਰਾਲੀ ਪ੍ਰਬੰਧਨ 2025 ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਗਰਾਊਂਡ ਲੈਵਲ ‘ਤੇ ਲਾਗੂ ਕਰਨ ਲਈ ਪਿੰਡਾਂ ਵਿੱਚ ਕਿਸਾਨਾਂ ਨਾਲ ਮਿਲਣੀ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣ ਕੇ ਸੀਜ਼ਨ ਦੌਰਾਨ ਕੋਈ ਮੁਸ਼ਕਲ ਨਾ ਆਵੇ ਤੇ ਪਰਾਲੀ ਪ੍ਰਬੰਧਨ ਲਾਗੂ ਕੀਤਾ ਜਾ ਸਕੇ।

ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵੱਲੋਂ ਪਿੰਡ ਮੂੰਮ ਵਿਖੇ ਕਿਸਾਨਾਂ ਨਾਲ ਸਿੱਧੀ ਮਿਲਣੀ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ। ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਵਿੱਚ ਵੱਡੀ ਮਾਤਰਾ ਵਿੱਚ ਖੇਤੀ ਮਸ਼ੀਨਰੀ ਉਪਧਬਧ ਹੈ, ਇਸ ਮਸ਼ੀਨਰੀ ਨੂੰ ਕਿਸਾਨਾਂ ਤੱਕ ਪਹੁੰਚਾਉਣ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਆਉਂਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਉਨਾਂ ਵੱਲੋਂ ਪਿੰਡ ਪੱਧਰ ਤੱਕ ਵੱਧ ਤੋਂ ਵੱਧ ਸਟਾਫ਼ ਨਿਯੁਕਤ ਕੀਤਾ ਗਿਆ ਹੈ ਜੋ ਕਿਸਾਨਾਂ ਨਾਲ ਮਿਲ ਕੇ ਉਹਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਦੇਣਗੇ, ਜਿਨ੍ਹਾਂ ਕਿਸਾਨਾਂ ਕੋਲ ਖੇਤੀ ਮਸ਼ੀਨਰੀ ਨਹੀਂ ਹੈ, ਉਹਨਾਂ ਨੂੰ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਜਾਵੇਗੀ। ਉਹਨਾਂ ਦੱਸਿਆ ਕਿ ਪਿੰਡ ਦੀਆਂ ਸੁਸਾਇਟੀਆਂ ਵਿੱਚ, ਪਿੰਡਾਂ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਅਤੇ ਜ਼ਿਲ੍ਹੇ ਵਿੱਚ ਉਪਲਬਧ ਬੇਲਰਾਂ ਦੀਆਂ ਲਿਸਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।

ਪਿੰਡ ਦੀ ਪੰਚਾਇਤ ਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਭਰਵਾਂ ਹੁੰਗਾਰਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਮਾਨਸਾ, ਸੰਗਰੂਰ ਦੀਆਂ ਪਰਾਟੀਆਂ ਬਰਨਾਲਾ ਵਿਖੇ ਲਗਭਗ 14 ਵੱਖ ਵੱਖ ਸਥਾਨਾਂ ‘ਤੇ ਪਰਾਲੀ ਦੇ ਡੰਪ ਸਥਾਪਿਤ ਕਰਵਾਏ ਗਏ ਹਨ ਜਿਨ੍ਹਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤੀ ਤੇ ਸਾਮਲਾਟ ਜਮੀਨਾਂ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਆਪਣੇ ਨੇੜੇ ਕੰਮ ਕਰ ਰਹੇ ਬੇਲਰ ਨਾਲ ਸੰਪਰਕ ਕੀਤਾ ਜਾਵੇ ਤੇ ਬੁਕਿੰਗ ਕਰਵਾ ਕੇ ਪਰਾਲੀ ਦੀਆਂ ਗੰਢਾਂ ਬਣਵਾ ਕੇ ਪਰਾਲੀ ਦੀ ਸੰਭਾਲ ਕੀਤੀ ਜਾਵੇ।

Related Articles

Leave a Reply

Your email address will not be published. Required fields are marked *

Back to top button
error: Content is protected !!