Uncategorized

ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਨੇ ਪਿੰਡ ਗੋਸਲ ਤੇ ਲੱਖਣ ਖੁਰਦ ਵਿਖੇ ਜਾ ਕੇ ਕਿਸਾਨਾਂ ਨਾਲ ਮੀਟਿੰਗ ਕੀਤੀ

ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਕਲਾਨੌਰ 27 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਦਿੱਤੀਆਂ ਹਦਾਇਤਾਂ ਤਹਿਤ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮਾਂ ਪੂਰੀ ਸਰਗਰਮੀ ਨਾਲ ਫੀਲਡ ਵਿੱਚ ਜਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ।
ਐਸ.ਡੀ.ਐਮ ਕਲਾਨੌਰ ਜਯੋਤਸਨਾ ਸਿੰਘ ਨੇ ਦੱਸਿਆ ਕਿ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ, ਜਿਸ ਵਿੱਚ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਏ.ਡੀ.ਓ, ਪੰਚਾਇਤ ਅਫਸਰ ਅਤੇ ਏ.ਐੱਸ.ਆਈ ਵਲੋਂ ਪਿੰਡ ਗੋਸਲ ਅਤੇ ਲੱਖਣ ਖੁਰਦ ਵਿਖੇ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਜਿਲ੍ਹੇ ‘ਪਰਾਲੀ ਪਰੋਟੈਕਸ਼ਨ ਫੋਰਸ’ ਵਲੋਂ ਕਿਸਾਨਾਂ ਤੇ ਪਿੰਡ ਵਾਸੀਆਂ ਨੂੰ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਗਿਆ ਕਿ ਪਰਾਲੀ ਪ੍ਰਬੰਧਨ ਲਈ ਮੌਜੂਦ ਖੇਤੀ ਮਸ਼ੀਨਰੀ ਦੇ ਬਾਵਜੂਦ ਜੇਕਰ ਕੋਈ ਕਿਸਾਨ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ।
ਐਸ.ਡੀ.ਐਮ ਨੇ ਅੱਗੇ ਕਿਹਾ ਕਿ ਜਿਲ੍ਹੇ ਦੇ ਬਹੁਤ ਸਾਰੇ ਕਿਸਾਨਾਂ ਵਲੋਂ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਪਰਾਲੀ ਦੀਆਂ ਗੱਠਾਂ ਬਣਾਈਆਂ ਜਾ ਰਹੀਆਂ ਹਨ। ਬਹੁਤ ਸਾਰੇ ਕਿਸਾਨ ਫਸਲ ਦੀ ਰਹਿੰਦ ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 ‘ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨੂੰ ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected !!