ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਵੈਨਿਧੀ ਅਤੇ “ਸਵੈਨਿਧੀ ਸੇ ਸਮਰਿਧੀ” ਸਕੀਮਾਂ ਦੀ ਸਮੀਖਿਆ
ਬੈਂਕਾਂ ਨੂੰ ਹਦਾਇਤ- ਲੰਬਿਤ ਅਰਜੀਆਂ ਦਾ ਤੁਰੰਤ ਨਿਪਟਾਰਾ ਕਰਕੇ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪਹੁੰਚਾਇਆ ਜਾਵੇ

ਮਾਲੇਰਕੋਟਲਾ, 28 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਸਮੂਹ ਬੈਂਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਪ੍ਰਧਾਨ ਮੰਤਰੀ ਸਵੈਨਿਧੀ ਅਤੇ ਸਵੈਨਿਧੀ ਸੇ ਸਮਰਿਧੀ ਸਕੀਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਬੈਂਕਾਂ ਦੀ ਜ਼ਿੰਮੇਵਾਰੀ ਹੈ ਅਤੇ ਕੋਈ ਵੀ ਯੋਗ ਅਰਜ਼ੀ ਬਿਨਾਂ ਕਾਰਨ ਲੰਬਿਤ ਨਾ ਰੱਖੀ ਜਾਵੇ।
ਉਨ੍ਹਾਂ ਕਿਹਾ ਕਿ ਸਵੈਨਿਧੀ ਸਕੀਮ ਰਾਹੀਂ ਸਰਕਾਰ ਵੱਲੋਂ ਰੇਹੜੀਆਂ ਤੇ ਫੜ੍ਹੀਆਂ ਵਾਲਿਆਂ ਦੀ ਆਰਥਿਕ ਮਦਦ ਲਈ 50 ਹਜ਼ਾਰ ਰੁਪਏ ਤੱਕ ਦਾ ਬਿਨਾਂ ਜ਼ਮਾਨਤ ਕਰਜ਼ਾ ਪ੍ਰਦਾਨ ਕੀਤਾ ਜਾ ਰਿਹਾ ਹੈ। ਪਹਿਲਾਂ ਇਹ ਰਾਸ਼ੀ ਸੀਮਾ 20 ਹਜ਼ਾਰ ਰੁਪਏ ਸੀ, ਜਿਸਨੂੰ ਹੁਣ ਵਧਾ ਕੇ 50 ਹਜ਼ਾਰ ਰੁਪਏ ਕੀਤਾ ਗਿਆ ਹੈ ਤਾਂ ਜੋ ਛੋਟੇ ਵਪਾਰੀ ਆਪਣਾ ਰੋਜ਼ਗਾਰ ਵਧਾ ਸਕਣ ਅਤੇ ਆਪਣੇ ਜੀਵਨ ਪੱਧਰ ਵਿੱਚ ਸੁਧਾਰ ਲਿਆ ਸਕਣ।
ਵਧੀਕ ਡਿਪਟੀ ਕਮਿਸ਼ਨਰ ਨੇ ਬੈਂਕ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਸਕੀਮਾਂ ਸਬੰਧੀ ਸਾਰੇ ਰਿਕਾਰਡ ਨੂੰ ਅੱਪਡੇਟ ਅਤੇ ਸੁਚਾਰੂ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਯੋਗ ਅਰਜ਼ੀ ਨੂੰ ਤਕਨੀਕੀ ਜਾਂ ਪ੍ਰਸ਼ਾਸਨਿਕ ਕਾਰਨਾਂ ਕਰਕੇ ਵਾਪਸ ਨਾ ਕੀਤਾ ਜਾਵੇ ਅਤੇ ਜੇਕਰ ਕਿਸੇ ਅਰਜ਼ੀਧਾਰਕ ਨੂੰ ਕੋਈ ਪ੍ਰੇਸ਼ਾਨੀ ਹੋਵੇ ਤਾਂ ਉਸਦਾ ਨਿਪਟਾਰਾ ਪ੍ਰਾਥਮਿਕਤਾ ਦੇ ਅਧਾਰ ‘ਤੇ ਕੀਤਾ ਜਾਵੇ।
ਉਨ੍ਹਾਂ ਨੇ ਹਦਾਇਤ ਕੀਤੀ ਕਿ ਬੈਂਕਾਂ ਵੱਲੋਂ ਪੈਂਡਿੰਗ ਕੇਸਾਂ ਦੀ ਵਿਸਥਾਰਿਤ ਸੂਚੀ ਤਿਆਰ ਕਰਕੇ ਹਫ਼ਤਾਵਾਰ ਅਧਾਰ ‘ਤੇ ਜਮ੍ਹਾਂ ਕਰਵਾਈ ਜਾਵੇ, ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਸਕੀਮ ਦੇ ਲਾਭ ਦੀ ਨਿਗਰਾਨੀ ਪ੍ਰਭਾਵਸ਼ਾਲੀ ਢੰਗ ਨਾਲ ਕਰ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਅੰਤ ‘ਚ ਕਿਹਾ ਕਿ ਇਹ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਸਵੈਨਿਧੀ ਸਕੀਮ ਦੇ ਲਾਭ ਤੋਂ ਵੰਚਿਤ ਨਾ ਰਹਿ ਜਾਵੇ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਸਾਰੇ ਹੀ ਬੈਂਕ ਸਾਂਝੇ ਤੌਰ ‘ਤੇ ਯਤਨਸ਼ੀਲ ਰਹਿਣ।
ਇਸ ਮੌਕੇ ਜ਼ਿਲ੍ਹਾ ਲੀਡ ਬੈਂਕ ਮੈਨੇਜਰ ਰਾਜੇਸ਼ ਕੁਮਾਰ, ਨੋਡਲ ਅਫਸਰ ਨਗਰ ਕੌਂਸਲ ਮਾਲੇਰਕੋਟਲਾ ਅਸ਼ਰਾ ਸਿੰਘ, ਨੋਡਲ ਅਫਸਰ ਨਗਰ ਕੌਂਸਲ ਅਹਿਮਦਗੜ੍ਹ ਇਫਤਿਖਾਰ ਅਹਿਮਦ, ਨੋਡਲ ਅਫਸਰ ਨਗਰ ਕੌਂਸਲ ਅਮਰਗੜ੍ਹ ਦਵਿੰਦਰ ਸਿੰਘ, ਸਿਟੀ ਮਿਸ਼ਨ ਮੈਨੇਜਰ ਅਵੀਨਾਸ਼ ਸਿੰਗਲਾ, ਯਸ਼ਪਾਲ ਸ਼ਰਮਾ ਅਤੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਮੌਜੂਦ ਸਨ ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #DC #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #IAS #DC




