Uncategorized

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਮੋਗਾ ਦੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ਦੀ ਅਚਨਚੇਤ ਚੈਕਿੰਗ

ਆਂਗਣਵਾੜੀ ਸੈਂਟਰਾਂ ਵਿੱਚ ਹੋਣ ਵਾਲੇ ਹੋਰ ਸੁਧਾਰਾਂ ਸਬੰਧੀ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਮੋਗਾ, 28 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕਰਕੇ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਅਜੀਤਵਾਲ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੇ) ਪੱਤੋ ਹੀਰਾ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਅਤੇ ਇਸ ਦੇ ਨਾਲ ਹੀ ਆਂਗਣਵਾੜੀ ਸੈਂਟਰ ਪੱਤੋ ਹੀਰਾ ਸਿੰਘ ਅਤੇ ਅਜੀਤਵਾਲ ਦਾ ਦੌਰਾ ਕੀਤਾ ਗਿਆ।

ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਉਕਤ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਮਿਡ ਡੇ ਮੀਲ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਇਹਨਾਂ ਸਕੂਲਾਂ ਵਿੱਚ ਮਿਡ ਡੇ ਮੀਲ ਦਾ ਪ੍ਰਬੰਧ ਠੀਕ ਪਾਇਆ ਗਿਆ ਮੈਂਬਰ ਵਲੋਂ ਇਸ ਉੱਪਰ ਸੰਤੁਸ਼ਟੀ ਪ੍ਰਗਟ ਕੀਤੀ। ਉਹਨਾਂ ਸਕੂਲਾ ਨੂੰ ਸਾਫ ਸਫਾਈ, ਕੁੱਕਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤਾ ਵੀ ਦਿੱਤੀਆ ਅਤੇ ਪਾਣੀ ਦਾ ਟੀਡੀਐਸ ਵੀ ਚੈਕ ਕੀਤਾ ਗਿਆ।

ਸਰਕਾਰੀ ਪ੍ਰਾਈਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਪੱਤੋ ਹੀਰਾ ਸਿੰਘ ਕਿਚਨ ਗਾਰਡਨ ਬਹੁਤ ਵਧਿਆ ਤਰੀਕੇ ਨਾਲ ਬਣਾਇਆ ਹੋਇਆ ਸੀ ਅਤੇ ਨਾਲ ਹੀ ਫਲਾਂ ਦੇ ਦਰਖਤ ਵੀ ਸਕੂਲ ਵਿੱਚ ਲਗਾਏ ਹੋਏ ਸਨ, ਜਿਸ ਦੀ ਮੈਂਬਰ ਵੱਲੋਂ ਸ਼ਲਾਘਾ ਕੀਤੀ ਗਈ। ਇਸ ਤੋਂ ਉਪਰੰਤ ਆਂਗਣਵਾੜੀ ਸੈਟਰਾਂ ਦੀ ਚੈਕਿੰਗ ਕੀਤੀ ਗਈ। ਆਂਗਣਵਾੜੀ ਸੈਟਰ ਅਜੀਤਵਾਲ ਵਿਖੇ ਲਾਭਪਾਤਰੀਆ ਸਬੰਧੀ ਅਤੇ ਉਹਨਾਂ ਨੂੰ ਦਿੱਤੇ ਜਾਣ ਵਾਲਾ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ। ਆਂਗਣਵਾੜੀ ਸੈਂਟਰਾਂ ਵਿੱਚ ਕਰਵਾਏ ਜਾਣ ਵਾਲੇ ਹੋਰ ਸੁਧਾਰਾ ਸਬੰਧੀ ਉਹਨਾਂ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਆਂਗਣਵਾੜੀ ਸੈਂਟਰ ਪੱਤੋ ਹੀਰਾ ਸਿੰਘ ਬੰਦ ਪਾਇਆ ਗਿਆ ਜਿਸਦੇ ਸਬੰਧ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਇਸ ਸਬੰਧੀ ਰਿਪੋਰਟ ਭੇਜਣ ਸਬੰਧੀ ਹਦਾਇਤ ਕੀਤੀ ਗਈ।

ਇਸ ਦੌਰਾਨ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ) ਮੋਗਾ ਕੋਲ ਦਰਜ ਕਰਵਾ ਸਕਦੇ ਹਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #DC #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #IAS #DC

Related Articles

Leave a Reply

Your email address will not be published. Required fields are marked *

Back to top button
error: Content is protected !!