Uncategorized

ਪਰਾਲੀ ਪਰੋਟੈਕਸ਼ਨ ਫੋਰਸ’ ਦੀ ਟੀਮ ਨੇ ਪਿੰਡ ਦੁਨੀਆਂ ਸੰਧੂ ਤੇ ਡੱਲਾ ਵਿੱਚ ਜਾ ਕੇ ਕਿਸਾਨਾਂ ਤੇ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ

ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਿਰੁੱਧ ਸਖਤ ਰੁਖ ਅਪਣਾਇਆ

ਬਟਾਲਾ, 31 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼ਾਂ ਹੇਠ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀਆਂ ਟੀਮਾਂ ਵਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਵਿਰੁੱਧ ਸਖਤ ਰੁਖ ਅਪਣਾਇਆ ਗਿਆ ਹੈ।

ਐਸ.ਡੀ.ਐਮ ਬਟਾਲਾ ਵਿਕਰਮਜੀਤ ਸਿੰਘ ਨੇ ਦੱਸਿਆ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਸਬ ਡਵੀਜ਼ਨ ਬਟਾਲਾ ਵਿੱਚ ਤਾਇਨਾਤ ‘ਪਰਾਲੀ ਪਰੋਟੈਕਸ਼ਨ ਫੋਰਸ’ ਦੀਆਂ ਟੀਮਾਂ ਪੂਰੀ ਮੁਸ਼ਤੈਦੀ ਨਾਲ ਪਿੰਡਾਂ ਵਿੱਚ ਜਾ ਰਹੀਆਂ ਹਨ ਅਤੇ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੀਆਂ ਹਨ।

ਬਲਾਕ ਕੁਆਰਡੀਨੇਟਰ ਡਾ ਜੋਬਨਜੀਤ ਸਿੰਘ ਵਲੋਂ ਪਰਾਲੀ ਪ੍ਰੋਟੈਕਸ਼ਨ ਫੋਰਸ ਬਲਾਕ ਕਾਦੀਆਂ ਦੇ ਪਿੰਡ ਦੁਨੀਆ ਸੰਧੂ ਤੇ ਡੱਲਾ ਵਿਚ ਵਿਜ਼ਟ ਕੀਤੀ ਗਈ। ਇਸ ਮੌਕੇ ਪੰਚਾਇਤ ਕੰਮ ਕਲੱਸਟਰ ਅਫਸਰ ਹਰਦੇਵ ਸਿੰਘ, ਰਜਿੰਦਰ ਸਿੰਘ ਪੁਲਿਸ ਵਿਭਾਗ, ਏ ਐਸ ਆਈ ਸੁਰਿੰਦਰ ਕੁਮਾਰ ਅਤੇ ਪਿੰਡ ਦੇ ਲੋਕ ਮੌਜੂਦ ਸਨ।

ਇਸ ਮੌਕੇ ਪਿੰਡ ਵਾਸੀਆਂ ਨੂੰ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਗਿਆ ਕਿ ਪਰਾਲੀ ਪ੍ਰਬੰਧਨ ਲਈ ਮੌਜੂਦ ਖੇਤੀ ਮਸ਼ੀਨਰੀ ਦੇ ਬਾਵਜੂਦ ਜੇਕਰ ਕੋਈ ਕਿਸਾਨ ਫਸਲ ਦੀ ਰਹਿੰਦ ਖੂੰਹਦ ਨੂੰ ਸਾੜਦਾ ਹੈ ਤਾਂ ਉਸ ਵਿਰੁੱਧ ਨਿਯਮਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 ‘ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨੂੰ ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!