Uncategorized

ਮੁੱਖ ਖੇਤੀਬਾੜੀ ਅਫ਼ਸਰ ਨੇ ਪਿੰਡ ਅਰਨੀਵਾਲਾ, ਚੱਕ ਸੈਦੋ ਕੇ ਤੇ ਅਰਾਈਆਂ ਵਾਲਾ ਦਾ ਦੌਰਾ ਕਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾ ਕੇ ਸੁਯੋਗ ਪ੍ਰਬੰਧਨ ਕਰਕੇ ਪਰਾਲੀ ਦਾ ਕਰਨ ਨਿਬੇੜਾ- ਹਰਪ੍ਰੀਤ ਪਾਲ ਕੌਰ

ਫਾਜ਼ਿਲਕਾ, 31 ਅਕਤੂਬਰ ( ਬਿਊਰੋ, ਵਾਸ਼ਿਸ਼ਟ ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਪਰਾਲੀ ਨੁੰ ਅੱਗ ਲਗਾਉਣ ਤੋਂ ਰੋਕਣ ਲਈ ਲਗਾਤਾਰ ਜਾਗਰੂਕਤਾ ਫੈਲਾਉਣ ਵਿਚ ਜੁਟਿਆ ਹੋਇਆ ਹੈ। ਇਸੇ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਸ੍ਰੀਮਤੀ ਹਰਪ੍ਰੀਤ ਪਾਲ ਕੌਰ ਖੁਦ ਫੀਲਡ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਪਿੰਡ ਅਰਨੀਵਾਲਾ, ਚੱਕ ਸੈਦੋ ਕੇ ਤੇ ਅਰਾਈਆਂ ਵਾਲਾ ਆਦਿ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ| ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਪਰਾਲੀ ਪ੍ਰਬੰਧਨ ਲਈ ਜਾਗਰੂਕ ਕਰਨ ਹਿੱਤ ਲਗਾਤਾਰ ਕਾਰਜਸ਼ੀਲ ਹੈ।

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਉਹ ਖੁਦ ਤੇ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਲਗਾਤਾਰ ਪਿੰਡਾਂ ਦਾ ਦੌਰਾ ਕਰ ਕਿਸਾਨਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਪਰਾਲੀ ਦੇ ਸਹੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ| ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਖੇਤੀਬਾੜੀ ਅਧਿਕਾਰੀ ਕਿਸਾਨਾਂ ਨਾਲ ਪਿੰਡਾਂ ਤੇ ਖੇਤਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਲਈ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵੀਰਾਂ ਦਾ ਬੇਲਰਾ ਆਦਿ ਨਾਲ ਤਾਲਮੇਲ ਕਰਵਾਇਆ ਜਾ ਰਿਹਾ ਹੈ ਤਾਂ ਜੋ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਪਰਾਲੀ ਦੀਆਂ ਬੇਲਾਂ ਬਣਵਾ ਕੇ ਇਸਦਾ ਸੁਯੋਗ ਪ੍ਰਬੰਧਨ ਹੋ ਸਕੇ।

ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!