Uncategorized

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਗੰਗਸਰ ਸਾਹਿਬ, ਕਰਤਾਰਪੁਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ

ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ


ਕਰਤਾਰਪੁਰ 2 ਨਵੰਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਗੰਗਸਰ ਸਾਹਿਬ, ਕਰਤਾਰਪੁਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਸ੍ਰ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ. ਸ਼੍ਰੀ ਹਰਵਿੰਦਰ ਸਿੰਘ ਵਿਰਕ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਬੀਰ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।

ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਿੱਖ ਪੰਥ ਦੇ ਕੀਰਤਨੀਏ ਭਾਈ ਕਮਲਜੀਤ ਸਿੰਘ ਨੂਰ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਢਾਡੀ ਜਤਿੰਦਰ ਸਿੰਘ ਨੂਰਪੁਰੀ ਦੇ ਢਾਡੀ ਜਥੇ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਵਾਰਾਂ ਦਾ ਗਾਇਨ ਕਰਕੇ ਸੰਗਤ ਨੂੰ ਗੁਰੂ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾਏ ਗਏ। ਇਸ ਦੌਰਾਨ ਕਵੀ ਹਰਿੰਦਰ ਪਾਲ ਸਿੰਘ ਨੇ ਸ਼ਹਾਦਤ ਨੂੰ ਸਮਰਪਿਤ ਕਵਿਤਾ ਸੁਣਾ ਕੇ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ।

ਇਸ ਮੌਕੇ ਹਲਕਾ ਵਿਧਾਇਕ ਕਰਤਾਰਪੁਰ ਸ੍ਰ ਬਲਕਾਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਤਹਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਏ ਜਾਣੇ ਹਨ। ਇਨ੍ਹਾਂ ਵਿਚੋਂ ਹੀ ਇਕ ਨਗਰ ਕੀਰਤਨ ਗੁਰਦਾਸਪੁਰ ਤੋਂ 20 ਨਵੰਬਰ ਨੂੰ ਸ਼ੁਰੂ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪ੍ਰਵੇਸ਼ ਕਰੇਗਾ ਅਤੇ 22 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਲਈ ਰਵਾਨਾ ਹੋਵੇਗਾ। 21 ਨਵੰਬਰ ਨੂੰ ਜਲੰਧਰ ਵਿਖੇ ਹੀ ਨਗਰ ਕੀਰਤਨ ਦਾ ਠਹਿਰਾਅ ਹੋਵੇਗਾ।

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਹਲਕਾ ਵਿਧਾਇਕ ਨੇ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 4 ਨਵੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਲੋਕ ਗਾਇਕ ਸ਼੍ਰੀ ਦਲਵਿੰਦਰ ਦਿਆਲਪੁਰੀ ਵੀ ਮੌਜੂਦ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!