ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਏਗਾ 8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ-ਵਿਧਾਇਕ ਸ਼ੈਰੀ ਕਲਸੀ
ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ

ਬਟਾਲਾ, 3 ਨਵੰਬਰ ( ਬਿਊਰੋ ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ ਨੂੰ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਇਹ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਸ਼ਾਨਦਾਰ ਪੇਸ਼ਕਾਰੀ ਨਾਲ ਸੰਗਤਾਂ ਨੂੰ ਅਨੋਖਾ ਅਨੁਭਵ ਹੋਵੇਗਾ, ਜੋ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਉਂਦੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer




