Uncategorized

“ਲਾਈਟ ਐਂਡ ਸਾਊਂਡ” ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਿਧਾਇਕ ਸ. ਸੇਖੋਂ ਅਤੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

ਵਿਧਾਇਕ ਵੱਲੋਂ ਜਿਲ੍ਹਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਸ਼ਿਰਕਤ ਕਰਨ ਦੀ ਅਪੀਲ

ਫਰੀਦਕੋਟ 6 ਨਵੰਬਰ ( ਬਿਊਰੋ, ਵਾਸ਼ਿਸ਼ਟ ) 8 ਨਵੰਬਰ ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਵਿਧਾਇਕ ਫਰੀਦੋਕਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ ਵੱਖ ਅਧਿਕਾਰੀਆਂ ਤੋਂ ਇਲਾਵਾ, ਜਿਲ੍ਹੇ ਦੀਆਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵੱਖ ਵੱਖ ਸਿੱਖਿਆ ਸੰਸਥਾਵਾਂ ਜਿਵੇ ਕਿ ਬਾਬਾ ਫਰੀਦ ਯੂਨੀਵਰਸਿਟੀ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਜਿਲ੍ਹੇ ਦੇ ਸਕੂਲ ਖਾਸ ਕਰ ਫਰੀਦਕੋਟ ਸ਼ਹਿਰ ਦੀਆਂ ਸਿੱਖਿਆ ਸੰਸਥਾਵਾਂ ਦੇ ਨੁੰਮਾਇਦਿਆਂ ਨੂੰ ਅਪੀਲ ਕੀਤੀ ਕਿ ਉਹ 8 ਨਵੰਬਰ 2025 ਨੂੰ ਸ਼ਾਮ 5.30 ਵਜੇ ਨਹਿਰੂ ਸਟੇਡੀਅਮ ਵਿਖੇ ਬੱਚਿਆ, ਉਨ੍ਹਾਂ ਦੇ ਅਧਿਆਪਕਾਂ, ਮਾਤਾ ਪਿਤਾ ਨਾਲ ਵੱਧ ਤੋਂ ਵੱਧ ਸ਼ਿਰਕਤ ਕਰਨ। ਉਨ੍ਹਾਂ ਨੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕੇ ਵਾਰ ਵਾਰ ਨਹੀਂ ਆਉਂਦੇ ਅਤੇ ਸਾਡੇ ਗੁਰੂਆਂ ਅਤੇ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸਮਾਗਮ ਵਿੱਚ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਸ਼ਿਰਕਤ ਕਰਨ। ਇਸ ਮੌਕੇ ਮਸ਼ੂਹਰ ਢਾਡੀ ਜੱਥੇ ਵੀ ਇਸ ਤੋਂ ਪਹਿਲਾਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਫਰੀਦਕੋਟ ਜਿਲ੍ਹੇ ਨੂੰ ਬਹੁਤ ਵੱਡਾ ਮਾਣ ਮਿਲ ਰਿਹਾ ਹੈ ਕਿ ਲਾਈਟ ਐਂਡ ਸਾਊਂਡ ਸਮਾਗਮ ਤੋਂ ਇਲਾਵਾ 20 ਨਵੰਬਰ ਨੂੰ ਮਾਲਵਾ ਜੋਨ ਦਾ ਨਗਰ ਕੀਰਤਨ ਜਿਲ੍ਹਾ ਮੁਬਾਰਕ ਦੇ ਬਾਬਾ ਫਰੀਦ ਸਥਾਨ ਤੋਂ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਵੇਗਾ, ਉਸ ਵਿੱਚ ਵੀ ਸੰਗਤਾਂ ਵੱਧ ਚੜ੍ਹ ਕੇ ਸ਼ਿਰਕਤ ਕਰਨ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਲਾਈਟ ਐਂਡ ਸਾਊਂਡ ਸਮਾਗਮ ਲਈ ਤਿਆਰੀਆਂ ਪੂਰੇ ਜੋਰ ਨਾਲ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿਲ੍ਹਾ ਵਾਸੀ ਵੱਧ ਚੜ੍ਹ ਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਆਦਿ ਮਹਾਨ ਸ਼ਹੀਦਾਂ ਦੀ ਅਮਰ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਆ ਕੇ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਅਤੇ ਆਪਣੇ ਸ਼ਹਾਦਤਾਂ ਨਾਲ ਭਰਪੂਰ ਮਹਾਨ ਵਿਰਸੇ ਤੋਂ ਜਾਣੂ ਹੋਣ।

ਇਸ ਮੀਟਿੰਗ ਵਿੱਚ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਮੇਜਰ ਵਰੁਣ ਕੁਮਾਰ, ਐਸ.ਡੀ.ਐਮ. ਕੋਟਕਪੂਰਾ/ਜੈਤੋ ਸ੍ਰੀ ਸੂਰਜ ਕੁਮਾਰ, ਜੀ.ਏ ਫਰੀਦਕੋਟ ਸ. ਗੁਰਕਿਰਨਦੀਪ ਸਿੰਘ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਕੌਰ, ਜਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ, ਈ.ਓ. ਅੰਮ੍ਰਿਤ ਲਾਲ, ਪ੍ਰਧਾਨ ਨਗਰ ਕੌਂਸਲ ਨਰਿੰਦਰਪਾਲ ਸਿੰਘ ਤੋਂ ਇਲਾਵਾ ਵੱਖ ਵੱਖ ਸਿੱਖਿਆ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!