Uncategorized

8 ਨਵੰਬਰ ਨੂੰ ਆਈ.ਟੀ.ਆਈ ਬਟਾਲਾ ਦੀ ਗਰਾਊਂਡ ਵਿਖੇ ਹੋਣ ਵਾਲਾ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਜੋਰਾਂ ‘ਤੇ-ਵਿਧਾਇਕ ਸ਼ੈਰੀ ਕਲਸੀ

ਲਾਈਟ ਐਂਡ ਸਾਊਂਡ ਸ਼ੋਅ ਦੀ ਐਂਟਰੀ ਬਿਲਕੁਲ ਮੁਫਤ

ਬਟਾਲਾ, 6 ਨਵੰਬਰ ( ਬਿਊਰੋ, ਵਾਸ਼ਿਸ਼ਟ ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨ੍ਹੰ ਸਮਰਪਿਤ 8 ਨਵੰਬਰ ਦੀ ਸ਼ਾਮ ਨੂੰ ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਸ਼ਾਮ 5.30 ਵਜੇ ਤੋਂ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸੰਗਤ ਨੂੰ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।


ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ
ਬਟਾਲਾ ਦੀ ਆਈ.ਟੀ.ਆਈ ਗਰਾਊਂਡ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਇਤਿਹਾਸਕ ਲਾਈਟ ਐਂਡ ਸਾਊਂਡ ਸ਼ੋਅ ਨੂੰ ਆਪਣੇ ਪਰਿਵਾਰਾਂ ਸਮੇਤ ਜਰੂਰ ਦੇਖਣ ਅਤੇ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਹੋਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਵਿਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਦੱਸਿਆ ਕਿ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ ਅਤੇ ਮਹਾਨ ਬਲੀਦਾਨ ਬਾਰੇ ਚਾਨਣਾ ਪਾਇਆ ਜਾਵੇਗਾ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜ਼ਲੀ ਹੋਵੇਗੀ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!