Uncategorized

ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਲਗਾਈ ਪੂਰਨ ਪਾਬੰਦੀ

ਹੁਕਮ 31 ਦਸੰਬਰ 2025 ਤੱਕ ਲਾਗੂ

ਮੋਗਾ, 10 ਨਵੰਬਰ ( ਬਿਊਰੋ, ਵਾਸ਼ਿਸ਼ਟ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਹੁਕਮਾਂ ਵਿੱਕ ਕਿਹਾ ਗਿਆ ਹੈ ਕਿ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਈ ਜਾਣੀ ਲੋਕ ਹਿੱਤ ਲਈ ਜਰੂਰੀ ਹੈ। ਇਹ ਹੁਕਮ 31 ਦਸੰਬਰ 2025 ਤੱਕ ਲਾਗੂ ਰਹਿਣਗੇ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!