
ਸ੍ਰੀ ਅਨੰਦਪੁਰ ਸਾਹਿਬ 12 ਨਵੰਬਰ ( ਬਿਊਰੋ ) ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰਾਂ ‘ਤੇ ਲੈ ਜਾਣ ਲਈ ਅਹਿਮ ਕਦਮ ਚੁੱਕਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਚਿੱਟੇ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।




