Uncategorized

ਝੋਨੇ ਦੀ ਸੁਚਾਰੂ ਖਰੀਦ ; ਕਿਸਾਨਾਂ ਨੂੰ ਹੁਣ ਤੱਕ ਕਰੀਬ 770 ਕਰੋੜ ਰੁਪਏ ਦੀ ਅਦਾਇਗੀ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 3,47,659 ਮੀਟ੍ਰਿਕ ਟਨ ਝੋਨੇ ਦੀ ਆਮਦ, 3,46,615 ਮੀਟ੍ਰਿਕ ਟਨ ਹੋਈ ਖਰੀਦ

ਮਾਲੇਰਕੋਟਲਾ, 12 ਨਵੰਬਰ ( ਬਿਊਰੋ, ਵਾਸ਼ਿਸ਼ਟ ) ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ ਕਰੀਬ 770 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੇ ਚੁਕਾਈ ਦਾ ਕੰਮ ਨਿਰਵਿਘਨ ਜਾਰੀ ਹੈ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਲਈ ਮੰਡੀਆਂ ਵਿੱਚ ਦੌਰੇ ਜਾਰੀ ਰੱਖੇ ਜਾਣ, ਤਾਂ ਜੋ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ ਸੀਜ਼ਨ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਇਸ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਏ ਜਾਂਦੇ ਖੇਤੀ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 3,47,659 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 3,46,615 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 2,11,051 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈੱਡ ਵਲੋਂ 67,920 ਮੀਟ੍ਰਿਕ ਟਨ, ਪਨਸਪ ਵਲੋਂ 31,865 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 35,226 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵਲੋਂ 553 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

ਜ਼ਿਲਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਉਪਜ ਦਾ ਇਕ-ਇਕ ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!