Uncategorized

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਯੋਗ ਉਮੀਦਵਾਰ 17 ਨਵੰਬਰ ਤੱਕ ਕਰ ਸਕਦੇ ਹਨ ਅਪਲਾਈ

ਮਾਲੇਰਕੋਟਲਾ, 14 ਨਵੰਬਰ ( ਵਾਸ਼ਿਸ਼ਟ ) ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦਲਜੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲ੍ਹੋਂ ਨਵੇਂ ਪੈਰਾ ਲੀਗਲ ਵਲੰਟੀਅਰਾਂ ਨੂੰ ਸੂਚੀਬੱਧ ਕੀਤਾ ਜਾਣਾ ਹੈ।

ਉਨ੍ਹਾਂ ਦੱਸਿਆ ਕਿ ਵਲੰਟੀਅਰਾਂ ਦੀ ਚੋਣ ਲਈ ਜ਼ਿਲੇ ਮਾਲੇਰਕੋਟਲਾ ਅਤੇ ਸੰਗਰੂਰ ਦੇ ਪੱਕੇ ਵਸਨੀਕ ਉਮੀਦਵਾਰਾਂ ਤੋਂ ਬਿਨੈ ਪੱਤਰ ਭੇਜਣ ਦੀ ਆਖਰੀ ਮਿਤੀ 17 ਨਵੰਬਰ ਬਾਅਦ ਦੁਪਹਿਰ 04 ਵਜੇ ਤੱਕ ਨਿਰਧਾਰਿਤ ਕੀਤੀ ਗਈ ਹੈ।

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਮਾਲੇਰਕੋਟਲਾ, ਧੂਰੀ, ਮੂਨਕ ਅਤੇ ਸੁਨਾਮ ਵਿਖੇ ਸਵੈ ਇੱਛਾ ਨਾਲ ਬਤੌਰ ਪੈਰਾ ਲੀਗਲ ਵਲੰਟੀਅਰ ਕੰਮ ਕਰਨ ਦੇ ਚਾਹਵਾਨ ਆਪਣੀ ਦਰਖਾਸਤ ਅਤੇ ਨਿਰਧਾਰਿਕ ਪ੍ਰੋਫਾਰਮੇ ਵਿੱਚ ਆਖਰੀ ਮਿਤੀ ਤੱਕ ਦਫਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸਮਝੌਤਾ ਸਦਨ, ਸੰਗਰੂਰ ਵਿਖੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਸਬੰਧੀ ਅਰਜੀ ਫਾਰਮ ਜ਼ਿਲ੍ਹਾ ਕਚਿਹਰੀ ਸੰਗਰੂਰ ਦੀ ਵੈਬਸਾਈਟ https://sangrur.dcourts.gov.in/notice-category/recruitments/ ਤੇ ਉਪਲਬੱਧ ਹੈ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬਤੌਰ ਪੈਰਾ ਲੀਗਲ ਵਲੰਟੀਅਰਜ਼ ਸੇਵਾਵਾਂ ਦੇਣ ਵਾਲੇ ਪ੍ਰਾਰਥੀ ਨੂੰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਸਮੇਂ ਸਮੇਂ ਸਿਰ ਨਿਰਧਾਰਤ ਕੀਤੇ ਜਾਣ ਵਾਲੇ ਮਾਣ- ਭੱਤੇ ਤੋਂ ਇਲਾਵਾ ਕਿਸੇ ਕਿਸਮ ਦਾ ਵੇਜ਼ਜ਼/ਮਿਹਨਤਾਵਾ/ਤਨਖ਼ਾਹ ਨਹੀਂ ਦਿੱਤਾ ਜਾਵੇਗਾ।

ਉਨ੍ਹਾਂ ਨੂੰ ਬਤੋਰ ਪੀ.ਐਲ.ਵੀ ਨਿਯੁਕਤ ਹੋ ਜਾਣ ਉਪਰੰਤ ਸਿਰਫ ਕੰਮ ਵਾਲੇ ਦਿਨ ਦੇ ਹੀ ਨਿਯਮਾਂ ਅਨੁਸਾਰ ਮਾਣ- ਭੱਤੇ ਦਿੱਤੇ ਜਾਣਗੇ। ਪੈਰਾ ਲੀਗਲ ਵਲੰਟੀਅਰਾਂ ਦੀ ਚੋਣ ਲਈ ਘੱਟੋ-ਘੱਟ ਯੋਗਤਾ ਦਸਵੀਂ ਪਾਸ ਹੈ।

ਉਨ੍ਹਾਂ ਹੋਰ ਕਿਹਾ ਕਿ ਚੁਣੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਸਮੇਂ ਸਮੇਂ ਤੇ ਲੋੜ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਜਾਂ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀ ਮਾਲੇਰਕੋਟਲਾ, ਧੂਰੀ, ਮੂਨਕ ਅਤੇ ਸੁਨਾਮ ਵਿਖੇ ਵੱਖ- ਵੱਖ ਗਤੀਵਿਧੀਆਂ ਲਈ ਕੰਮ ਸੌਂਪੇ ਜਾ ਸਕਦੇ ਹਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!