Uncategorized

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 12 ਲੱਖ ਦੀ ਲਾਗਤ ਨਾਲ ਫਾਜ਼ਿਲਕਾ ਵਿਖ਼ੇ ਬਣਾਈ ਜਾਣ ਵਾਲੀ ਜੰਡਵਾਲਾ ਖਰਤਾ ਰੋਡ ਦਾ ਰਖਿਆ ਨੀਂਹ ਪੱਥਰ

ਪੰਜਾਬ ਸਰਕਾਰ ਲੋਕਾਂ ਲਈ ਲਗਾਤਾਰ ਸਿਰਜ ਰਹੀ ਵਿਕਾਸ ਪ੍ਰੋਜੈਕਟ —ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 15 ਨਵੰਬਰ ( ਬਿਊਰੋ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਪੰਜਾਬ ਸਰਕਾਰ ਲੋਕਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਤੇ ਸਕੀਮਾ ਦਾ ਲਾਹਾ ਦੇਣ ਲਈ ਲਗਾਤਾਰ ਹੰਭਲੇ ਮਾਰ ਰਹੀ ਹੈ।

ਸ਼ਹਿਰਾਂ ਤੇ ਪਿੰਡਾਂ ਦਾ ਵਿਕਾਸ ਕਰਨ ਲਈ ਵੱਖ—ਵੱਖ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਤਾਂ ਜ਼ੋ ਕੋਈ ਵੀ ਸ਼ਹਿਰ, ਪਿੰਡ, ਗਲੀ ਮੁਹੱਲਾ ਵਿਕਾਸ ਪੱਖੋਂ ਵਾਂਝਾ ਨਾ ਰਹੇ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਰੀਬ 12 ਲੱਖ ਦੀ ਲਾਗਤ ਨਾਲ ਫਾਜ਼ਿਲਕਾ ਵਿਖ਼ੇ ਬਣਾਈ ਜਾਣ ਵਾਲੀ ਜੰਡਵਾਲਾ ਖਰਤਾ ਰੋਡ ਦਾ ਨੀਂਹ ਪੱਥਰ ਰਖਿਆ।

ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸੜਕ ਦੀ ਮੁਰੰਮਤ ਕਰਵਾਈ ਜਾਵੇ ਤਾਂ ਜ਼ੋ ਆਉਣਾ ਜਾਣਾ ਸੁਖਾਲਾ ਹੋ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਹਾਲਤ ਖਸਤਾ ਹੋਣ ਕਰਕੇ ਦੁਰਘਟਨਾ ਹੋਣ ਦਾ ਖਦਸ਼ਾ ਰਹਿੰਦਾ ਸੀ, ਹੁਣ ਨਵੀਂ ਸੜਕ ਦੀ ਉਸਾਰੀ ਹੋਣ ਨਾਲ ਇਹ ਖਦਸ਼ਾ ਵੀ ਦੂਰ ਹੋ ਜਾਵੇਗਾ ਤੇ ਨਿਰਵਿਘਨ ਬਿਨਾ ਕਿਸੇ ਦਿੱਕਤ *ਤੇ ਆਵਾਜਾਈ ਕੀਤੀ ਜਾ ਸਕੇਗੀ।

ਉਨ੍ਹਾਂ ਕਿਹਾ ਕਿ ਸੜਕਾਂ ਦੇ ਨਾਲ—ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਵੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ, ਗਲੀਆਂ—ਨਾਲੀਆਂ ਦੇ ਕੰਮ ਵੀ ਕਰਵਾਏ ਜਾ ਰਹੇ ਹਨ ਤਾਂ ਜ਼ੋ ਕਿਸੇ ਪੱਖੋਂ ਵੀ ਵਸਨੀਕਾਂ ਨੂੰ ਰਹਿਣ—ਸਹਿਣ ਵਿਚ ਕੋਈ ਦਿੱਕਤ ਨਾ ਆਵੇ, ਇਹ ਮੌਜੂਦਾ ਸਰਕਾਰ ਦਾ ਉਦੇਸ਼ ਹੈ ਤੇ ਪੂਰਤੀ ਕਰਨ ਲਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਬੱਬੂ ਚੇਤੀਵਾਲ, ਸ਼ਿਵ ਜਜੋਰੀਆ ਬਲਾਕ ਪ੍ਰਧਾਨ, ਵਿਨੋਦ ਭਲਾ, ਸੁਨੀਲ ਮੈਨੀ ਆਦਿ ਹੋਰ ਆਪ ਆਗੂ ਹਾਜ਼ਰ ਸਨ |#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!