Uncategorized

ਵਰਧਮਾਨ ਸਟੀਲਜ਼, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੀ ਸਹਿਯੋਗ ਲਈ ਆਈ ਅੱਗੇ

ਸਾਫ਼-ਸੁਥਰੇ ਕੈਂਪਸ ਅਤੇ ਵਿਦਿਆਰਥੀਆਂ ਦੀ ਵਰਤੋ ਲਈ ਈ-ਰਿਕਸ਼ੇ ਸਪੁਰਦ ਕੀਤੇ

ਲੁਧਿਆਣਾ 20 ਨਵੰਬਰ ( ਬਿਊਰੋ, ਵਾਸ਼ਿਸ਼ਟ ) – ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਵੱਲੋਂ ਪ੍ਰੋਜੈਕਟ ਪ੍ਰਕ੍ਰਿਤੀ ਤਹਿਤ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੂੰ ਦਿੱਤੇ ਗਏ ਈ-ਰਿਕਸ਼ਿਆਂ ਦੀ ਰਸਮੀ ਸਪੁਰਦਗੀ ਅਤੇ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਨ੍ਹਾਂ ਵਾਹਨਾਂ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਨਾਲ ਝੰਡੀ ਦਿਖਾਈ।

ਕੈਬਨਿਟ ਮੰਤਰੀ ਅਤੇ ਵਾਈਸ ਚਾਂਸਲਰ ਨੇ ਵੀ.ਐਸ.ਐਸ.ਐਲ. ਦੇ ਚੇਅਰਮੈਨ ਸਚਿਤ ਜੈਨ ਅਤੇ ਕਾਰਜ਼ਕਾਰੀ ਡਾਇਰੈਕਟਰ ਸੌਮਿਆ ਜੈਨ ਅਤੇ ਆਰ.ਕੇ. ਰੇਵਾੜੀ ਦਾ ਯੂਨੀਵਰਸਿਟੀ ਦਾ ਹਮੇਸ਼ਾ ਸਮਰਥਨ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ।

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀ.ਐਸ.ਆਰ. ਮੁਖੀ ਅਮਿਤ ਧਵਨ ਨੇ ਸਾਂਝਾ ਕੀਤਾ ਕਿ ਵੀ.ਐਸ.ਐਸ.ਐਲ. ਸਮਾਜ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਹਿਲਾਂ ਵੀ ਉਨ੍ਹਾਂ ਅਜਿਹੇ ਵਾਹਨਾਂ ਅਤੇ ਸਿੱਖਿਆ ਪ੍ਰੋਗਰਾਮਾਂ ਲਈ ਪੰਜਾਬ ਵਿੱਚ ਵੱਖ-ਵੱਖ ਸੰਸਥਾਵਾਂ ਦਾ ਸਮਰਥਨ ਕੀਤਾ ਹੈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!