Uncategorized

ਸੰਸਦ ਮੈਂਬਰ ਮੀਤ ਹੇਅਰ ਨੇ 1.86 ਕਰੋੜ ਦੀ ਲਾਗਤ ਵਾਲੀਆਂ 5 ਸੜਕਾਂ ਦਾ ਨੀਂਹ ਪੱਥਰ ਰੱਖਿਆ

ਕਿਹਾ, ਪੰਜਾਬ ਸਰਕਾਰ ਵਲੋਂ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾ ਰਹੀ

ਧਨੌਲਾ, 24 ਨਵੰਬਰ ( ਬਿਊਰੋ ) ਲੋਕ ਸਭਾ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇਲਾਕੇ ਦੀਆਂ 5 ਸੜਕਾਂ ਦੇ 1.86 ਕਰੋੜ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਪਿੰਡ ਭੱਠਲਾਂ ਵਿਚ ਸੰਬੋਧਨ ਕਰਦੇ ਹੋਏ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ 1.86 ਕਰੋੜ ਦੀ ਲਾਗਤ ਨਾਲ ਇਲਾਕੇ ਦੀਆਂ 13.79 ਕਿਲੋਮੀਟਰ ਲੰਬਾਈ ਦੀਆਂ 5 ਸੜਕਾਂ ਦਾ ਮੁਰੰਮਤ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਜਿਨ੍ਹਾਂ ਵਿਚ ਭੈਣੀ ਜੱਸਾ – ਕਾਲੇਕੇ ਦਾ 70.12 ਲੱਖ ਦੀ ਲਾਗਤ ਨਾਲ, ਐਨ ਐਚ 64 ਤੋਂ ਭੰਗੂਆਂ ਦੇ ਕੋਠੇ 10.67 ਲੱਖ ਦੀ ਲਾਗਤ ਨਾਲ, ਧਨੌਲਾ ਤੋਂ ਡੇਰਾ ਬਾਬਾ ਪਰਸ਼ੋਤਮ ਦਾਸ 33.28 ਲੱਖ ਦੀ ਲਾਗਤ ਨਾਲ, ਭੱਠਲਾਂ ਤੋਂ ਭੈਣੀ ਮਹਿਰਾਜ 21.92 ਲੱਖ ਦੀ ਲਾਗਤ ਨਾਲ, ਧਨੌਲਾ ਤੋਂ ਹੰਡਿਆਇਆ ਵਾਇਆ ਔਲਖ ਪੱਤੀ 49.58 ਲੱਖ ਦੀ ਲਾਗਤ ਨਾਲ ਕੰਮ ਕਰਵਾਇਆ ਜਾਣਾ ਹੈ।

ਓਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 2.88 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ 16.43 ਕਿਲੋਮੀਟਰ ਲੰਬਾਈ ਦੀਆਂ 4 ਲਿੰਕ ਸੜਕਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਲਈ ਦਿੱਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਦੀਆਂ ਸੜਕਾਂ ਦਾ ਨਵੀਨੀਕਰਨ ਹੋਵੇਗਾ।

ਓਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਰਨਾਲਾ ਹਲਕੇ ਦੀਆਂ ਸੜਕਾਂ ਨੂੰ ਜਿੱਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਕੇ 10 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ, ਓਥੇ ਕਈ ਸੜਕਾਂ ਦੇ ਕੰਮ ਸ਼ੁਰੂ ਕਰਾਏ ਗਏ ਹਨ, ਤਾਂ ਜੋ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਸਕੇ।

ਇਸ ਮੌਕੇ ਉਨ੍ਹਾਂ ਜਿੱਥੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ, ਓਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਕਰੋੜਾਂ ਰੁਪਏ ਦੇ ਫੰਡ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਦਿੱਤੇ ਜਾ ਰਹੇ ਹਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!