Uncategorized

ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਤਹਿਤ ਦਿੱਤੇ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ

ਸਕੀਮ ਦਾ ਲਾਭ ਲੈਣ ਵਾਲੇ ਮਿੱਲਰਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਸੰਗਰੂਰ 25 ( ਬਿਊਰੋ ) ਨਵੰਬਰ ਪੰਜਾਬ ਸਰਕਾਰ ਵੱਲੋਂ ਰਾਈਸ ਮਿੱਲਰਾਂ ਲਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਲਾਗੂ ਕੀਤੀ ਗਈ ਹੈ, ਜਿਸ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ, ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਲੰਮੇ ਸਮੇਂ ਤੋਂ ਚਲਦੇ ਆ ਰਹੇ ਸਨ।

ਇਹਨਾਂ ਕੇਸਾਂ ਕਾਰਨ ਜਿੱਥੇ ਅਜਿਹੇ ਮਿਲਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਇਹਨਾਂ ਕੇਸਾਂ ਦੀ ਪੈਰਵਾਈ ਕਰਨ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ। ਰਾਈਸ ਮਿੱਲਰਾਂ ਵਾਸਤੇ ਲਿਆਂਦੀ ਗਈ ਇਹ ਨੀਤੀ ਬਹੁਤ ਹੀ ਸਰਲ ਅਤੇ ਲਾਭਦਾਇਕ ਹੈ, ਜਿਸ ਕਾਰਨ ਇਸ ਸਕੀਮ ਵਿੱਚ ਮਿੱਲਰਾਂ ਦੀ ਸ਼ਮੂਲੀਅਤ ਕਾਫੀ ਜ਼ਿਆਦਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪਨਸਪ ਜ਼ਿਲ੍ਹਾ ਮੈਨੇਜਰ, ਸ਼੍ਰੀ ਗੌਰਵ ਆਹਲੂਵਾਲੀਆ ਨੇ ਦੱਸਿਆ ਕਿ ਇਸ ਸਕੀਮ ਤਹਿਤ ਮੈਸ: ਗਣੇਸ਼ ਰਾਈਸ ਮਿੱਲਜ਼, ਦਿੜ੍ਹਬਾ ਅਤੇ ਕ੍ਰਿਸ਼ਨਾ ਰਾਈਸ ਮਿੱਲਜ਼, ਸੰਗਰੂਰ, ਜ਼ਿਲ੍ਹਾ ਸੰਗਰੂਰ ਵੱਲੋਂ ਆਪਣੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਮੈਸ: ਗਣੇਸ਼ ਰਾਈਸ ਮਿੱਲਜ਼, ਦਿੜ੍ਹਬਾ ਅਤੇ ਕ੍ਰਿਸ਼ਨਾ ਰਾਈਸ ਮਿੱਲਜ਼, ਸੰਗਰੂਰ ਦੇ ਮਾਲਕਾਂ/ਹਿਸੇਦਾਰਾਂ ਨੂੰ ਕੋਈ ਬਕਾਇਆ ਨਹੀਂ ਸਰਟੀਫ਼ਿਕੇਟ ਪ੍ਰਦਾਨ ਕੀਤੇ ਗਏ।

ਇਹਨਾਂ ਮਿੱਲਾਂ ਦੇ ਕੇਸ ਲਗਭਗ 30 ਸਾਲਾਂ ਤੋਂ ਲੰਬਿਤ ਸਨ। ਇਹਨਾਂ ਵੱਲੋਂ ਕੁੱਲ ਬਣਦੀ ਰਿਕਵਰੀ ਦੀ ਅਦਾਇਗੀ ਕਰ ਦਿੱਤੀ ਗਈ ਹੈ, ਜਿਹੜੀ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ।

ਸ਼੍ਰੀ ਗੌਰਵ ਆਹਲੂਵਾਲੀਆ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਅਧੀਨ ਨਿਪਟਾਰਾ ਕਰਵਾਉਣ ਲਈ ਰਾਈਸ ਮਿੱਲਰ https://anaajkharid.in ‘ਤੇ Anaaj Kharid ਪੋਰਟਲ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਬਾਰੇ ਵਧੇਰੇ ਜਾਣਕਾਰੀ ਲਈ ਉਪਰੋਕਤ ਵੈਬਸਾਈਟ ਤੋਂ ਇਲਾਵਾ ਪਨਸਪ ਜ਼ਿਲ੍ਹਾ ਦਫਤਰਾਂ ਜਾ ਪਨਸਪ ਮੁੱਖ ਦਫ਼ਤਰ ਵਿੱਚ ਸਮਰਪਿਤ ਸਹਾਇਤਾ-ਡੈਸਕ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਸਕੀਮ ਦਾ ਲਾਭ ਉਠਾਉਣ ਵਾਲੇ ਮਿੱਲਰ ਸ਼੍ਰੀ ਆਸ਼ੂਤੌਸ਼ ਕੁਮਾਰ ਅਤੇ ਸ਼੍ਰੀ ਨੰਦ ਕਿਸ਼ੋਰ ਵੱਲੋਂ ਆਪਣੇ ਕੇਸਾਂ ਦੇ ਨਿਪਟਾਰੇ ਉਪਰੰਤ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਹਨਾਂ ਲਈ ਕਾਫੀ ਲਾਹੇਵੰਦ ਸਿੱਧ ਹੋਈ ਹੈ। ਕੇਸ ਚੱਲਣ ਕਾਰਨ ਉਹਨਾਂ ਦਾ ਕਾਫੀ ਪੈਸਾ ਅਤੇ ਸਮਾਂ ਬਰਬਾਦ ਹੋ ਰਿਹਾ ਸੀ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!