ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਹੁਣ ਤੱਕ 481 ਸਕੂਲੀ ਵਾਹਨਾਂ ਦੀ ਚੈਕਿੰਗ
147 ਵਾਹਨਾਂ ਦੇ ਕੱਟੇ ਗਏ ਚਲਾਨ

ਬਰਨਾਲਾ, 27 ਨਵੰਬਰ ( ਬਿਊਰੋ ) ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈ. ਏ. ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤਹਿਤ ਸ੍ਰੀ ਪਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।

ਇਸ ਮੌਕੇ ਗਰੀਨ ਫ਼ੀਲਡ ਕਾਨਵੈਂਟ ਸਕੂਲ ਦਾਨਗੜ੍ਹ ਬਰਨਾਲਾ ਦੀਆਂ ਸਕੂਲ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 05 ਸਕੂਲੀ ਬੱਸਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ।

ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਮੁਢੱਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਪਿਛਲੇ ਲੱਗਭੱਗ 06 ਮਹੀਨਆਂ ‘ਚ 481 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 147 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ।

ਉਨ੍ਹਾਂ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀਂ ਹੈ। ਸਾਰੀਆਂ ਵੈਨਾਂ ਪ੍ਰਾਈਵੇਟ ਕੋਨਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪ੍ਰੰਤੂ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ।

ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਸਕੂਲ ਵੈਨ ਚਲਾਉਣ ਵਾਲੇ ਡਰਾਈਵਰਾਂ ਦੀ ਪੁਲਿਸ ਵੈਰੀਫ਼ਿਕੇਸ਼ਨ ਅਤੇ ਡੋਪ ਟੈਸਟ ਕਰਵਾਉਣਾ ਜ਼ਰੂਰੀ ਹੈ।

ਟੀਮ ਵੱਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਜਿਸ ‘ਤੇ ਹੁਣ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ. ਲੱਖਾ ਸਿੰਘ ਅਤੇ ਸ. ਰੁਪਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਏ.ਐਸ.ਆਈ ਗੁਰਚਰਨ ਸਿੰਘ (ਟ੍ਰੈਫਿਕ ਐਜੂਕੇਸ਼ਨ ਸੈਲ) ਹੋਲਦਾਰ ਰਾਮ ਸਿੰਘ, ਸਿੱਖਿਆ ਵਿਭਾਗ ਵਿਚੋਂ ਸ੍ਰੀ ਗੁਰਜਿੰਦਰ ਸਿੰਘ ਚੈਕਿੰਗ ਟੀਮ ਵਿਚ ਸ਼ਾਮਿਲ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate




