Uncategorized

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਵੱਲੋਂ ਅਹਿਮ ਮੁੱਦਿਆਂ ’ਤੇ ਕੀਤੀ ਚਰਚਾ

ਅਧਿਕਾਰੀਆਂ ਨੂੰ ਮਿਥੇ ਟੀਚੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ

ਪਠਾਨਕੋਟ, 27 ਨਵੰਬਰ ( ਬਿਊਰੋ ) ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਦੀ ਅਗਵਾਈ ਵਿੱਚ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸ਼ਹਿਰ ਵਿਚ ਚੱਲ ਰਹੇ ਸੜਕ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਹੋਰਨਾਂ ਤੋਂ ਇਲਾਵਾ ਸਰਵ ਸ੍ਰੀ ਵਧੀਕ ਡਿਪਟੀ ਕਮਿਸ਼ਨਰ (ਜ )-ਕਮ -ਆਰ.ਟੀ.ਏ ਅਰਸ਼ਦੀਪ ਸਿੰਘ ਲੁਬਾਣਾ, ਟ੍ਰੈਫਿਕ ਇੰਚਾਰਜ ਪਠਾਨਕੋਟ, ਸਿਵਲ ਹਸਪਤਾਲ ਤੋਂ ਅਧਿਕਾਰੀ ਨਾਲ ਨਾਲ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀ ਵੀ ਮੌਜੂਦ ਸਨ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ )-ਕਮ-ਆਰ.ਟੀ.ਏ. ਅਰਸ਼ਦੀਪ ਸਿੰਘ ਲੁਬਾਣਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 31 ਬਲੈਕ ਸਪੋਟ ਦੀ ਪਹਿਚਾਣ ਟ੍ਰੈਫਿਕ ਪੁਲਿਸ ਵੱਲੋਂ ਕੀਤੀ ਗਈ ਹੈ ਜਿਸ ਦੀ ਸੂਚੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸੌਂਪੀ ਗਈ ਹੈ।

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਬਲੈਕ ਸਪੋਟ ਸਬੰਧੀ ਬਣਦੀ ਕਾਰਵਾਈ ਅਮਲ ਵਿੱਚ ਲਿਆ ਕੇ ਸਬੰਧਤ ਨੈਸ਼ਨਲ ਹਾਈਵੇ ਅਥਾਰਟੀ ਨਾਲ ਤਾਲਮੇਲ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਜ਼ਿਲ੍ਹੇ ਵਿੱਚ ਸੜਕਾਂ ‘ਤੇ ਵਾਪਰੀਆਂ ਘਟਨਾਵਾਂ ਦਾ ਪਤਾ ਕਰਕੇ ਕਾਰਨ ਲੱਭ ਕੇ ਇੱਕ ਡਾਟਾ ਬਣਾ ਕੇ ਦਿੱਤਾ ਜਾਵੇ ਤਾਂ ਜੋ ਵਾਪਰਣ ਵਾਲੀਆਂ ਘਟਨਾਵਾਂ ਦਾ ਪਤਾ ਲਗਾ ਕੇ ਸੜਕਾਂ ਦੀ ਤਰੁੱਟੀਆਂ ਨੂੰ ਦੂਰ ਕੀਤਾ ਜਾ ਸਕੇ।

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੇ ਆਲੇ ਦੁਆਲੇ ਦੀਆਂ ਸੜਕਾਂ, ਸਾਈਨੇਜ, ਵਹਿਕਲਾਂ ਆਦਿ ਦੀ ਸੇਫਟੀ ਨੂੰ ਚੈੱਕ ਕਰਨ ਨੂੰ ਯਕੀਨੀ ਬਣਾ ਕੇ ਆਪਣੀ ਰਿਪੋਰਟ ਪੇਸ਼ ਕਰਨ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ਸਹੀ ਢੰਗ ਨਾਲ ਲਾਗੂ ਕਰਕੇ ਵਾਹਨਾਂ ਦੀ ਚੈਕਿੰਗ ਨੂੰ ਵੱਧ ਤੋਂ ਵੱਧ ਕਰਨ।

ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਟ੍ਰੈਫਿਕ ਜਾਗਰੂਕਤਾ ਸਬੰਧੀ ਵੀਡੀਓ ਬਣਾ ਕੇ ਦੇਣ ਤਾਂ ਜੋ ਬੱਚਿਆ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।

ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਜ਼ਿਲ੍ਹਾ ਮਾਲ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਮਿਥੇ ਟੀਚੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੀ ਹਦਾਇਤ ਕੀਤੀ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!