ਚੇਤਨਾ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਲਾਈਫ਼ ਸੇਵਿੰਗ ਸਕਿੱਲਜ਼ ਦੀ ਸਿਖ਼ਲਾਈ
ਜੇਤੂਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਹੌਸਲਾ ਅਫ਼ਜਾਈ

ਜਲੰਧਰ 28 ਨਵੰਬਰ ( ਬਿਊਰੋ ) ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ ਚੇਤਨਾ ਪ੍ਰਾਜੈਕਟ ਤਹਿਤ ਜਿਥੇ ਵਿਦਿਆਰਥੀਆਂ ਨੂੰ ਲਾਈਫ਼ ਸੇਵਿੰਗ ਸਕਿੱਲਜ਼ ਦੀ ਸਿਖ਼ਲਾਈ ਦਿੱਤੀ ਜਾ ਰਹੀ ਹੈ, ਉਥੇ ਤਿੰਨ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਕੂਲ ਆਫ਼ ਐਮੀਨੈਂਸ ਲਾਡੋਵਾਲੀ ਰੋਡ, ਜਲੰਧਰ ਵਿਖੇ ਮੁਕਾਬਲਿਆਂ ਦੇ ਜੇਤੂਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਹੌਸਲਾ ਅਫ਼ਜਾਈ ਕੀਤੀ।


ਡਾ. ਹਿਮਾਂਸ਼ੂ ਅਗਰਵਾਲ ਨੇ ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਹੁਨਰਮੰਦ ਬਣਨ ਵਿੱਚ ਰੁਚੀ ਦਿਖਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਉੱਚ ਮੁਕਾਮ ਹਾਸਿਲ ਕਰਨ ਲਈ ਸਖ਼ਤ ਮਿਹਨਤ ਦੀ ਲੋੜ ਹੈ, ਇਸ ਲਈ ਮਿਹਨਤ ਦਾ ਲੜ ਹਮੇਸ਼ਾ ਫੜੀ ਰੱਖਣ ਵਾਲੇ ਵਿਦਿਆਰਥੀ ਹੀ ਉੱਚ ਮੰਜ਼ਿਲ ਸਰ ਕਰਦੇ ਹਨ।


ਚੇਤਨਾ ਪ੍ਰਾਜੈਕਟ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਕਰਵਾਏ ਮੁਕਾਬਲਿਆਂ ਵਿੱਚ ਵੇਸਟ ਚੀਜਾਂ ਨੂੰ ਇਕ ਰੂਪ ਦੇਣ ਲਈ ਵੱਖ-ਵੱਖ ਮਾਡਲ ਅਤੇ ਪੋਸਟਰ ਚਿਤਰਣ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਆ ਗਿਆ। ਇਸ ਤੋਂ ਇਲਾਵਾ ਪੋਸਟਰ ਮੇਕਿੰਗ ਅਤੇ ਪ੍ਰੈਜ਼ੈਨਟੇਸ਼ਨ ਵਿੱਚ 6 ਵਿਦਿਆਰਥੀਆਂ ਨੇ ਮੱਲਾਂ ਮਾਰੀਆਂ।

ਬੈਂਕਿੰਗ ਤੇ ਵਿੱਤੀ ਜਾਗਰੂਕਤਾ, ਡਿਜੀਟਲ ਜਾਗਰੂਕਤਾ ਤੇ ਸਾਈਬਰ ਕ੍ਰਾਈਮ ਅਤੇ ਲਾਈਫ਼ ਸੇਵਿੰਗ ਸਕਿੱਲਜ਼ ਬਾਰੇ ਵੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ 24 ਵਿਦਿਆਰਥੀਆਂ ਨੇ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕੀਤੀਆਂ।
#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate
#Himanshu Aggarwal IAS
#DistrictAdministration #jalandhar




