ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਨੂੰ ਓ.ਡੀ.ਐਫ.ਪਲੱਸ ਮਾਡਲ ਬਣਾਉਣ ਦੇ ਕੰਮ 'ਚ ਹੋਰ ਤੇਜ਼ੀ ਲਿਆਉਂਣ ਦੇ ਦਿੱਤੇ ਨਿਰਦੇਸ਼

ਮਾਲੇਰਕੋਟਲਾ 28 ਨਵੰਬਰ ( ਬਿਊਰੋ ) ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਮਹੀਨਾਵਾਰ ਮੀਟਿੰਗ ਦੌਰਾਨ ਜਾਇਜ਼ਾ ਲਿਆ। ਮੀਟਿੰਗ ‘ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਕਸ਼ੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਇੰਜੀ. ਆਦਰਸ਼ ਨਿਰਮਲ ਸਿੰਘ, ਐਸ.ਡੀ.ਈ. ਇੰਜ.ਲਵੇਸ ਜੈਨ, ਬੀ.ਡੀ.ਪੀ.ਓ ਜਸਮਿੰਦਰ ਸਿੰਘ,ਐਸ.ਡੀ.ਓ ਪੰਚਾਇਤੀ ਰਾਜ ਇੰਜੀ. ਦਵਿੰਦਰ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੁਆਰਾ ਜ਼ਿਲ੍ਹੇ ਦੇ ਸਮੂਹ 176 ਪਿੰਡਾਂ ਨੂੰ ਓ.ਡੀ.ਐਫ. ਪਲੱਸ ਮਾਡਲ ਘੋਸ਼ਿਤ ਕਰਨ ਦੀ ਯੋਜਨਾ ਤਿਆਰ ਕੀਤੀ ਗਈ ਹੈ।

ਇਸ ਤਹਿਤ ਹੁਣ ਤੱਕ 51 ਪਿੰਡਾਂ ਨੂੰ ਓ.ਡੀ.ਐਫ. ਪਲੱਸ ਮਾਡਲ ਘੋਸ਼ਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਂਦੇ ਹੋਏ ਤਹਿ ਸਮੇਂ ਮਿਆਦ ਅੰਦਰ ਸਮੂਹ ਪਿੰਡਾਂ ਨੂੰ ਓ.ਡੀ.ਐਫ. ਪਲੱਸ ਮਾਡਲ ਬਣਾਇਆ ਜਾਵੇ।

ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਉਹ ਪਿੰਡਾਂ ਵਿੱਚ ਚੱਲ ਰਹੇ ਹਰ ਕੰਮ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਗੁਣਵੱਤਾ ਨੂੰ ਪਹਿਲ ਦੇਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੀਟਿੰਗ ਦੌਰਾਨ ਜਾਰੀ ਨਿਰਦੇਸ਼ਾਂ ’ਤੇ ਕੀਤੀ ਕਾਰਵਾਈ ਬਾਰੇ ਅਗਲੀ ਸਮੀਖਿਆ ਮੀਟਿੰਗ ਵਿੱਚ ਵਿਸਥਾਰਵਾਰ ਰਿਪੋਰਟ ਪੇਸ਼ ਕੀਤੀ ਜਾਵੇ ਤਾਂ ਜੋ ਕੀਤੇ ਜਾ ਰਹੇ ਕੰਮਾਂ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਨਿਰਧਾਰਿਤ ਸਮੇਂ ਅੰਦਰ ਕੀਤੇ ਜਾਣੇ ਲਾਜ਼ਮੀ ਹਨ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸੁੱਕੇ ਅਤੇ ਗਿੱਲ੍ਹੇ ਕੂੜੇ ਨੂੰ ਵੱਖਰਾ ਕਰਨ ਬਾਰੇ ਜਾਗਰੂਕ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਓ.ਡੀ.ਐਫ. ਪਲੱਸ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਨਾ ਕੇਵਲ ਪਿੰਡਾਂ ਦਾ ਵਾਤਾਵਰਣ ਪ੍ਰਦੂਸ਼ਣ-ਰਹਿਤ ਹੋਵੇਗਾ, ਸਗੋਂ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਬਣਾਏ ਰੱਖਣ ਵਿੱਚ ਵੀ ਵੱਡੀ ਮਦਦ ਮਿਲੇਗੀ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate #dcmalerkotla




