Uncategorized

ਸਬ ਸੈਂਟਰ ਸੜੀਆਂ ਅਧੀਨ ਆਉਂਦੇ ਪਿੰਡਾਂ ਵਿੱਚ ਕੋਟਪਾ ਐਕਟ ਤਹਿਤ ਕੀਤੀਆਂ ਗਈਆਂ ਗਤੀਵਿਧੀਆਂ

ਦੁਕਾਨਦਾਰਾਂ ਤੇ ਲੋਕਾਂ ਨੂੰ ਤੰਬਾਕੂ ਤੋ ਹੋਣ ਵਾਲੀਆ ਬਿਮਾਰੀਆ ਬਾਰੇ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 29 ਨਵੰਬਰ ( ਬਿਊਰੋ ) ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ , ਜ਼ਿਲ੍ਹਾ ਕੋਟਪਾ ਨੋਡਲ ਅਫ਼ਸਰ ਡਾ. ਪੰਕਜ ਚੋਹਾਨ , ਜਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੀ.ਐੱਚ.ਸੀ ਜੰਡਵਾਲਾ ਭੀਮੇਸ਼ਾਹ ਦੇ ਐੱਸ.ਐੱਮ.ਓ ਡਾ. ਵਿਕਾਸ ਗਾਂਧੀ ਦੀ ਯੋਗ ਅਗਵਾਈ ਹੇਠ ਬਲਾਕ ਕੋਟਪਾ ਨੋਡਲ ਅਫਸਰ ਸੁਮਨ ਕੁਮਾਰ ਦੀ ਹਾਜ਼ਰੀ ਵਿੱਚ ਸਬ ਸੈਂਟਰ ਸੜੀਆਂ ਅਧੀਨ ਆਉਂਦੇ ਪਿੰਡਾਂ ਵਿੱਚ ਕੋਟਪਾ ਐਕਟ ਤਹਿਤ ਗਤੀਵਿਧੀਆਂ ਕੀਤੀਆਂ ਗਈਆਂ।

ਦੁਕਾਨਦਾਰਾਂ ਤੇ ਲੋਕਾਂ ਨੂੰ ਤੰਬਾਕੂ ਤੋ ਹੋਣ ਵਾਲੀਆ ਬਿਮਾਰੀਆ ਬਾਰੇ ਜਾਣਕਾਰੀ ਦਿੱਤੀ ਗਈ ਤੇ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਮੌਕੇ ਤੇ ਜੁਰਮਾਨਾ ਕੀਤਾ ਗਿਆ।

ਬਲਾਕ ਕੋਟਪਾ ਨੋਡਲ ਅਫਸਰ ਸੁਮਨ ਕੁਮਾਰ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਕਿਹਾ ਤੰਬਾਕੂ ਦੇ ਸੇਵਨ ਨਾਲ ਦਿਲ , ਫੇਫੜੇ , ਕੈਂਸਰ ਵਰਗੀਆਂ ਗੰਭੀਰ ਬਿਮਾਰੀਆਂ ਹੋ ਸਕਦੀਆ ਹਨ ਤੇ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਘੱਟ ਹੋ ਜਾਦੀ ਹੈ।

ਇਸ ਮੌਕੇ ਐੱਸ.ਆਈ ਓਮ ਪ੍ਰਕਾਸ਼ , ਬਲਾਕ ਕੋਟਪਾ ਡੀਲਿੰਗ ਜਸਪਾਲ ਸਿੰਘ ਸਿੱਧੂ , ਵਿਨੋਦ ਕੁਮਾਰ , ਪਤਵੰਤੇ ਸੱਜਣ ਤੇ ਪਿੰਡ ਵਾਸੀ ਹਾਜ਼ਰ ਸਨ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!