Uncategorized

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੀਚੇਵਾਲ ਨੇ ‘ਬੁੱਢੇ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ’ ਦੀ ਕੀਤੀ ਸਮੀਖਿਆ

ਬੁੱਢੇ ਦਰਿਆ ਵਿੱਚ ਗੋਬਰ ਅਤੇ ਅਣਸੋਧੇ ਉਦਯੋਗਿਕ ਪਾਣੀ ਦੀ ਡੰਪਿੰਗ ਨੂੰ ਰੋਕਣ ਲਈ ਵੀ ਸਖ਼ਤ ਕਾਰਵਾਈ ਕੀਤੀ ਜਾਵੇ

ਲੁਧਿਆਣਾ 30 ਨਵੰਬਰ ( ਬਿਊਰੋ ) ਬੁੱਢੇ ਦਰਿਆ ਨੂੰ ਸਾਫ਼ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਨੀਵਾਰ ਨੂੰ ਐਸ.ਟੀ.ਪੀ ਜਮਾਲਪੁਰ ਵਿਖੇ ਹੋਈ ਇੱਕ ਮੀਟਿੰਗ ਦੌਰਾਨ ‘ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰੋਜੈਕਟ’ ਦੀ ਸਮੀਖਿਆ ਕੀਤੀ।

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਯੂ.ਐਸ.ਐਸ.ਬੀ.) ਅਤੇ ਨਗਰ ਨਿਗਮ ਦੇ ਸਬੰਧਤ ਸਟਾਫ ਨੂੰ ਸੀਵਰ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਅਤੇ ਐਫਲੂਐਂਟ ਟ੍ਰੀਟਮੈਂਟ ਪਲਾਂਟਾਂ (ਈ.ਟੀ.ਪੀ.) ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਅਤੇ ਅਣਗਹਿਲੀ ਦੀ ਸੂਰਤ ਵਿੱਚ ਉਹਨਾਂ ਖਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਨਗਰ ਨਿਗਮ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਏ.ਡੀ.ਸੀ.ਪੀ ਜਸ਼ਨਦੀਪ ਸਿੰਘ ਗਿੱਲ, ਐਸ.ਡੀ.ਐਮ ਜਸਲੀਨ ਭੁੱਲਰ, ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਪੀ.ਡਬਲਯੂ.ਐਸ.ਐਸ.ਬੀ ਕਾਰਜਕਾਰੀ ਇੰਜੀਨੀਅਰ ਬਲਰਾਜ ਸਿੰਘ ਸਮੇਤ ਪੀ.ਪੀ.ਸੀ.ਬੀ ਦੇ ਹੋਰ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਐਮ.ਪੀ ਸੀਚੇਵਾਲ ਨੇ ਨਗਰ ਨਿਗਮ ਅਤੇ ਪੀ.ਪੀ.ਸੀ.ਬੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬੁੱਢੇ ਦਰਿਆ ਵਿੱਚ ਗੋਬਰ ਅਤੇ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਤੋਂ ਰੋਕਣ ਅਤੇ ਜਿੱਥੇ ਵੀ ਜ਼ਰੂਰੀ ਹੋਵੇ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਐਮ.ਪੀ ਸੀਚੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਹ ਨਿਯਮਿਤ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਕੰਮਾਂ ਲਈ ਸਮਾਂ-ਸੀਮਾਵਾਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਇਸ ਸਬੰਧ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸੇ ਵੀ ਦੇਰੀ ਦੀ ਸੂਰਤ ਵਿੱਚ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਬੁੱਢੇ ਦਰਿਆ ਦੇ ਕੰਢੇ ‘ਤੇ ਐਮ.ਪੀ ਸੀਚੇਵਾਲ ਦੁਆਰਾ ਸਥਾਪਿਤ ‘ਸੰਗਤ ਘਾਟ’ ਦਾ ਦੌਰਾ ਵੀ ਕੀਤਾ। ਕੈਬਨਿਟ ਮੰਤਰੀ ਡਾ. ਸਿੰਘ ਨੇ ਬੁੱਢੇ ਦਰਿਆ ਵਿੱਚ ਪ੍ਰਦੂਸ਼ਣ ਘਟਾਉਣ ਲਈ ਰਾਜ ਸਭਾ ਮੈਂਬਰ ਸੀਚੇਵਾਲ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

ਮੀਟਿੰਗ ਤੋਂ ਬਾਅਦ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿਖੇ ਡੇਅਰੀ ਮਾਲਕਾਂ ਨਾਲ ਮੀਟਿੰਗ ਵੀ ਕੀਤੀ। ਡੇਅਰੀ ਮਾਲਕਾਂ ਨੂੰ ਬੁੱਢੇ ਦਰਿਆ ਵਿੱਚ ਗੋਬਰ ਸੁੱਟਣਾ ਬੰਦ ਕਰਨ ਅਤੇ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।#CMbhagwantsinghmann #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #publicrelations #mycitymynews #MemberoftheParliament #government #ਪੰਜਾਬ_ਸਰਕਾਰ #newsvartacurrentnews #currentnews #PunjabNews #malerkotla #latestupdates #latestnewsupdate #iasofficer #ipsofficer

Related Articles

Leave a Reply

Your email address will not be published. Required fields are marked *

Back to top button
error: Content is protected !!